- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੇ ਫਿਰੋਜ਼ਪੁਰ ਰੋਡ, ਗਿੱਲ ਰੋਡ, ਚੰਡੀਗੜ੍ਹ ਰੋਡ, ਜਲੰਧਰ ਬਾਈਪਾਸ, ਸ਼ੇਰਪੁਰ ਚੌਕ ਅਤੇ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਹੌਲੀ ਰਹੀ ਅਤੇ ਕਈ ਥਾਵਾਂ 'ਤੇ ਟ੍ਰੈਫਿਕ ਜਾਮ ਵਰਗੀ ਸਥਿਤੀ ਬਣ ਗਈ। ਦੋਪਹੀਆ ਵਾਹਨ ਚਾਲਕਾਂ ਅਤੇ ਪੈਦਲ ਰਾਹਗੀਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਵਿੱਚ ਕਰੀਬ ਇੱਕ ਘੰਟੇ ਤੋਂ(ਖ਼ਬਰ ਲਿਖਣ ਸਮੇਂ) ਪੈ ਰਹੀ ਤੇਜ਼ ਬਾਰਿਸ਼ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਹੋ ਗਿਆ। ਲਗਾਤਾਰ ਹੋਈ ਵਰਖਾ ਨਾਲ ਮੁੱਖ ਸੜਕਾਂ, ਚੌਰਾਹਿਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਸ਼ਹਿਰ ਦੇ ਫਿਰੋਜ਼ਪੁਰ ਰੋਡ, ਗਿੱਲ ਰੋਡ, ਚੰਡੀਗੜ੍ਹ ਰੋਡ, ਜਲੰਧਰ ਬਾਈਪਾਸ, ਸ਼ੇਰਪੁਰ ਚੌਕ ਅਤੇ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਹੌਲੀ ਰਹੀ ਅਤੇ ਕਈ ਥਾਵਾਂ 'ਤੇ ਟ੍ਰੈਫਿਕ ਜਾਮ ਵਰਗੀ ਸਥਿਤੀ ਬਣ ਗਈ। ਦੋਪਹੀਆ ਵਾਹਨ ਚਾਲਕਾਂ ਅਤੇ ਪੈਦਲ ਰਾਹਗੀਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਤੇਜ਼ ਮੀਂਹ ਕਾਰਨ ਸ਼ਹਿਰ ਦਾ ਤਾਪਮਾਨ ਵੀ ਘਟਿਆ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ। ਹਾਲਾਂਕਿ, ਬਾਰਿਸ਼ ਦੇ ਨਾਲ ਹੀ ਨਿਕਾਸੀ ਪ੍ਰਬੰਧਾਂ ਦੀ ਪੋਲ ਵੀ ਖੁੱਲ੍ਹ ਗਈ ਅਤੇ ਕਈ ਥਾਵਾਂ 'ਤੇ ਸੀਵਰੇਜ ਦਾ ਪਾਣੀ ਸੜਕਾਂ 'ਤੇ ਆ ਗਿਆ। ਸਥਾਨਕ ਲੋਕਾਂ ਨੇ ਨਗਰ ਨਿਗਮ ਤੋਂ ਜਲ ਨਿਕਾਸੀ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੀ ਮੰਗ ਕੀਤੀ ਹੈ।
ਸਕੂਲ ਅਤੇ ਦਫ਼ਤਰ ਜਾਣ ਵਾਲਿਆਂ ਨੂੰ ਵੀ ਮੀਂਹ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ 'ਤੇ ਲੋਕ ਛਤਰੀਆਂ ਅਤੇ ਰੇਨਕੋਟ ਦੀ ਮਦਦ ਨਾਲ ਆਪਣੇ ਸਥਾਨ ਤੱਕ ਪਹੁੰਚੇ, ਜਦਕਿ ਕੁਝ ਥਾਵਾਂ 'ਤੇ ਵਾਹਨ ਪਾਣੀ ਵਿੱਚ ਫਸਣ ਦੀਆਂ ਵੀ ਖ਼ਬਰਾਂ ਮਿਲੀਆਂ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਘੰਟਿਆਂ ਦੌਰਾਨ ਵੀ ਬੱਦਲ ਛਾਏ ਰਹਿਣ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਪਾਣੀ ਭਰੀਆਂ ਸੜਕਾਂ 'ਤੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ।