Punjab Weather Update: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਪਿਆ ਜ਼ੋਰਦਾਰ ਮੀਂਹ, ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਤਾਜ਼ਾ ਹਾਲ
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਵੀ ਭਾਰੀ ਮੀਂਹ ਪਿਆ। ਲੁਧਿਆਣਾ ’ਚ 34 ਮਿਲੀਮੀਟਰ, ਅੰਮ੍ਰਿਤਸਰ ’ਚ 28, ਫ਼ਰੀਦਕੋਟ ’ਚ 54.5, ਗੁਰਦਾਸਪੁਰ ’ਚ 37.0, ਸ਼ਹੀਦ ਭਗਤ ਸਿੰਘ ਨਗਰ ’ਚ 2.5, ਸ੍ਰੀ ਮੁਕਤਸਰ ਸਾਹਿਬ ’ਚ 0.5 ਤੇ ਫ਼ਿਰੋਜ਼ਪੁਰ ’ਚ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
Publish Date: Thu, 21 Sep 2023 08:42 AM (IST)
Updated Date: Thu, 21 Sep 2023 02:24 PM (IST)
ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਵੀ ਭਾਰੀ ਮੀਂਹ ਪਿਆ। ਲੁਧਿਆਣਾ ’ਚ 34 ਮਿਲੀਮੀਟਰ, ਅੰਮ੍ਰਿਤਸਰ ’ਚ 28, ਫ਼ਰੀਦਕੋਟ ’ਚ 54.5, ਗੁਰਦਾਸਪੁਰ ’ਚ 37.0, ਸ਼ਹੀਦ ਭਗਤ ਸਿੰਘ ਨਗਰ ’ਚ 2.5, ਸ੍ਰੀ ਮੁਕਤਸਰ ਸਾਹਿਬ ’ਚ 0.5 ਤੇ ਫ਼ਿਰੋਜ਼ਪੁਰ ’ਚ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਹਾਲਾਂਕਿ ਲੁਧਿਆਣਾ ਸ਼ਹਿਰ ’ਚ ਪੈਂਦੇ ਇਲਾਕਿਆਂ ’ਚ ਕਿਤੇ ਵੀ ਮੀਂਹ ਨਹੀਂ ਪਿਆ। ਖੰਨਾ, ਸਮਰਾਲਾ, ਮਾਛੀਵਾੜਾ ਦੇ ਆਸਪਾਸ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਵੀ ਕਈ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। 22 ਤੋਂ 24 ਸਤੰਬਰ ਤੱਕ ਪੰਜਾਬ ’ਚ ਕੁਝ ਥਾਈਂ ਬੂੰਦਾਂਬਾਂਦੀ ਹੋ ਸਕਦੀ ਹੈ। ਇਸ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ।