- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਕਿਤੇ ਧੁੱਪ ਨਿਕਲੀ ਤਾਂ ਕਿਤੇ ਬੱਦਲ ਛਾਏ ਰਹੇ। ਧੁੱਪ ਨਿਕਲਣ ਦੇ ਨਾਲ ਹੁਮਸ ਵੀ ਜਾਰੀ ਰਹੀ। ਜ਼ਿਲ੍ਹਾ ਪਟਿਆਲਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 37.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਦੇ ਕੁਝ ਹਿੱਸਿਆਂ ’ਚ ਆਉਣ ਵਾਲੇ ਦਿਨਾਂ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨੂੰ ਲੈ ਕੇ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਭਾਰੀ ਬਾਰਿਸ਼ ਨੂੰ ਲੈ ਕੇ ਮੌਸਮ ਦਾ ਯੈਲੋ ਅਲਰਟ ਰਿਹਾ। ਇਸ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਕਿਤੇ ਧੁੱਪ ਨਿਕਲੀ ਤਾਂ ਕਿਤੇ ਬੱਦਲ ਛਾਏ ਰਹੇ। ਧੁੱਪ ਨਿਕਲਣ ਦੇ ਨਾਲ ਹੁਮਸ ਵੀ ਜਾਰੀ ਰਹੀ। ਜ਼ਿਲ੍ਹਾ ਪਟਿਆਲਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 37.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਬਾਅਦ ਫ਼ਿਰੋਜ਼ਪੁਰ ਦਾ ਤਾਪਮਾਨ 37 ਡਿਗਰੀ ਸੈਲਸੀਅਸ, ਲੁਧਿਆਣਾ ਦਾ 36.7, ਬਠਿੰਡਾ ਦਾ 36.5, ਪਠਾਨਕੋਟ ਦਾ 36.2, ਅੰਮ੍ਰਿਤਸਰ ਦਾ 35.3, ਮੁਕਤਸਰ ਦਾ 35.2 ਡਿਗਰੀ ਸੈਲਸੀਅਸ ਰਿਹਾ। 24 ਘੰਟੇ ’ਚ ਸੂਬੇ ਦਾ ਔਸਤਨ ਤਾਪਮਾਨ 0.7 ਡਿਗਰੀ ਸੈਲਸੀਅਸ ਵਧਿਆ ਹੈ ਜੋ ਕਿ ਆਮ ਤੋਂ 2.7 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ 14 ਅਗਸਤ ਤੋਂ 19 ਅਗਸਤ ਤੱਕ ਸੂਬੇ ਦੇ ਕੁਝ ਹਿੱਸਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।