- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਤਰ੍ਹਾਂ ਚੰਡੀਗੜ੍ਹ ’ਚ 22.3, ਮੋਹਾਲੀ ’ਚ 21.0, ਰੋਪੜ ’ਚ 12.6, ਹੁਸ਼ਿਆਰਪੁਰ ’ਚ 5.8 ਤੇ ਪਟਿਆਲਾ ’ਚ 7.0 ਮਿਲੀਮੀਟਰ ਬਾਰਿਸ਼ ਹੋਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕਿੰਗਰਾ ਮੁਤਾਬਕ, ਮੌਨਸੂਨ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ ਤੇ ਚੰਡੀਗੜ੍ਹ ਤੱਕ ਪੁੱਜ ਚੁੱਕਾ ਹੈ। ਉਮੀਦ ਹੈ ਕਿ ਅਗਲੇ ਦੋ ਦਿਨਾਂ ’ਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਮੌਨਸੂਨ ਦੇ ਮੰਗਲਵਾਰ ਨੂੰ ਪੰਜਾਬ ’ਚ ਦਾਖ਼ਲੇ ਦੇ ਨਾਲ ਪਠਾਨਕੋਟ ’ਚ ਭਾਰੀ ਬਾਰਿਸ਼ ਹੋਈ। ਇੱਥੇ ਲਗਪਗ 61.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਰਾਤ ਤਿੰਨ ਵਜੇ ਤੋਂ ਸ਼ੁਰੂ ਹੋਈ ਬਾਰਿਸ਼ ਬੁੱਧਵਾਰ ਸਵੇਰੇ ਨੌਂ ਵਜੇ ਤੱਕ ਰੁਕ-ਰੁਕ ਕੇ ਜਾਰੀ ਰਹੀ। ਮੌਨਸੂਨ ਦੀ ਪਹਿਲੀ ਬਾਰਿਸ਼ ’ਚ ਹੀ ਸ਼ਹਿਰ ਦੀਆਂ ਸੜਕਾਂ ਪਾਣੀ ’ਚ ਡੁੱਬ ਗਈਆਂ। ਬਹੁਤ ਵੱਧ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ ਰਹੀ। ਇਸੇ ਤਰ੍ਹਾਂ ਚੰਡੀਗੜ੍ਹ ’ਚ 22.3, ਮੋਹਾਲੀ ’ਚ 21.0, ਰੋਪੜ ’ਚ 12.6, ਹੁਸ਼ਿਆਰਪੁਰ ’ਚ 5.8 ਤੇ ਪਟਿਆਲਾ ’ਚ 7.0 ਮਿਲੀਮੀਟਰ ਬਾਰਿਸ਼ ਹੋਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕਿੰਗਰਾ ਮੁਤਾਬਕ, ਮੌਨਸੂਨ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ ਤੇ ਚੰਡੀਗੜ੍ਹ ਤੱਕ ਪੁੱਜ ਚੁੱਕਾ ਹੈ। ਉਮੀਦ ਹੈ ਕਿ ਅਗਲੇ ਦੋ ਦਿਨਾਂ ’ਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ।
ਡਾ. ਪਵਨੀਤ ਕਿੰਗਰਾ ਮੁਤਾਬਕ ਇਸ ਸਾਲ ਮੌਨਸੂਨ ਸਮੇਂ ’ਤੇ ਆਇਆ ਹੈ, ਜੋ ਖੇਤੀ ਲਈ ਚੰਗਾ ਹੈ। ਮੌਨਸੂਨ ਦੇ ਸਰਗਰਮ ਹੋਣ ਨਾਲ ਸੂਬੇ ’ਚ ਝੋਨੇ ਦੀ ਬਿਜਾਈ ਤੇ ਹੋਰ ਖੇਤੀ ਕਾਰਜਾਂ ਨੂੰ ਵੀ ਰਫ਼ਤਾਰ ਮਿਲਣ ਦੀ ਉਮੀਦ ਹੈ। ਮੌਸਮ ਬਦਲਣ ਤੋਂ ਬਾਅਦ ਬਠਿੰਡਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਦਿਨ ਦੇ ਤਾਪਮਾਨ ’ਚ ਪੰਜ ਤੋਂ ਛੇ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਓਧਰ ਮੌਸਮ ਵਿਭਾਗ ਚੰਡੀਗੜ੍ਹ ਨੇ 2 ਤੋਂ 7 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਸਥਾਨਾਂ ’ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ।