Punjab Weather Update: ਲੂ ਦੀ ਲਪੇਟ ’ਚ ਆਇਆ ਪੰਜਾਬ, ਅਜੇ ਰਾਹਤ ਨਹੀਂ;, 26 ਤੋਂ ਚਾਰ ਦਿਨ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ
ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹੇ ਸ਼ੁੱਕਰਵਾਰ ਨੂੰ ਜਬਰਦਸਤ ਗਰਮੀ ਤੇ ਲੂ ਦੀ ਲਪੇਟ ’ਚ ਰਹੇ। ਕਈ ਜ਼ਿਲ੍ਹਿਆਂ ’ਚ ਹਾਲਾਤ ਅਜਿਹੇ ਹੋ ਗਏ ਹਨ ਕਿ ਦੁਪਹਿਰ ਸਮੇਂ ਸੜਕਾਂ ’ਤੇ ਸੰਨਾਟਾ ਨਜ਼ਰ ਆਉਣ ਲੱਗਾ ਹੈ। ਬਠਿੰਡਾ ਤੇ ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਵੱਧ ਸੀ।
Publish Date: Sat, 25 Apr 2026 08:12 AM (IST)
Updated Date: Sat, 25 Apr 2026 08:16 AM (IST)
ਜਾਸ, ਲੁਧਿਆਣਾ : ਪੰਜਾਬ ਸਮੇਤ ਪੂਰਾ ਉੱਤਰ ਭਾਰਤ ਲੂਟ ਦੀ ਲਪੇਟ ’ਚ ਹੈ। ਅਪ੍ਰੈਲ ਦੇ ਆਖ਼ਰੀ ਹਫ਼ਤੇ ਵਿਚ ਹੀ ਮਈ ਜੂਨ ਵਰਗੀ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਗਏ ਹਨ। ਪੰਜਾਬ ’ਚ ਪਾਰਾ 44 ਡਿਗਰੀ ’ਤੇ ਪੁੱਜ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਜੇ ਅਗਲੇ ਚਾਰ-ਪੰਜ ਦਿਨ ਲੂ ਤੋਂ ਰਾਹਤ ਦੀ ਉਮੀਦ ਨਹੀਂ।
ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹੇ ਸ਼ੁੱਕਰਵਾਰ ਨੂੰ ਜਬਰਦਸਤ ਗਰਮੀ ਤੇ ਲੂ ਦੀ ਲਪੇਟ ’ਚ ਰਹੇ। ਕਈ ਜ਼ਿਲ੍ਹਿਆਂ ’ਚ ਹਾਲਾਤ ਅਜਿਹੇ ਹੋ ਗਏ ਹਨ ਕਿ ਦੁਪਹਿਰ ਸਮੇਂ ਸੜਕਾਂ ’ਤੇ ਸੰਨਾਟਾ ਨਜ਼ਰ ਆਉਣ ਲੱਗਾ ਹੈ। ਬਠਿੰਡਾ ਤੇ ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਵੱਧ ਸੀ। ਇਹ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਰਿਹਾ। ਲੁਧਿਆਣਾ ਤੇ ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਰਿਹਾ। ਲੁਧਿਆਣਾ ’ਚ 50 ਸਾਲਾਂ ਬਾਅਦ ਇਸ ਦਿਨ ਏਨਾ ਤਾਪਮਾਨ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਰੂਪਨਗਰ ’ਚ ਵੱਧ ਤੋਂ ਵੱਧ ਤਾਪਮਾਨ 42.2, ਚੰਡੀਗੜ੍ਹ ’ਚ 41.0 ਤੇ ਅੰਮ੍ਰਿਤਸਲ ’ਚ 40.3 ਡਿਗਰੀ ਸੈਲਸੀਅਸ ’ਤੇ ਪੁੱਜ ਗਿਆ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਚਾਰ ਵਜੇ ਦੌਰਾਨ ਧੁੱਪ ’ਚ ਜਾਣ ਤੋਂ ਬਚਣ ਤੇ ਚੰਗੀ ਮਾਤਰਾ ’ਚ ਪਾਣੀ ਪੀਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਸ਼ਨਿਚਰਵਾਰ ਨੂੰ ਤੇਜ਼ ਲੂ ਚੱਲਣ ਦੀ ਸੰਭਾਵਨਾ ਹੈ। 26 ਅਪ੍ਰੈਲ ਤੋਂ ਮੌਸਮ ਬਦਲ ਸਕਦਾ ਹੈ। 26 ਤੋਂ 30 ਅਪ੍ਰੈਲ ਤੱਕ ਧੂੜ ਭਰੀ ਹਨੇਰੀ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਓਧਰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਊਨਾ ’ਚ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਦਿਨਾਂ ਚੰਬਾ, ਕਾਂਗੜਾ, ਕੁੱਲੂ, ਮੰਡੀ ਤੇ ਸ਼ਿਮਲਾ ’ਚ ਹਨੇਰੀ ਤੇ ਮੀਂਹ ਦੀ ਚਿਦਾਵਨੀ ਜਾਰੀ ਕੀਤੀ ਹੈ।
ਰਾਜਸਥਾਨ ’ਚ ਸ਼੍ਰੀ ਗੰਗਾਨਗਰ 44.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹੋਰ ਥਾਵਾਂ ’ਤੇ ਵੀ ਤਾਪਮਾਨ 40-42 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ’ਚ ਤਾਪਮਾਨ ਹੋਰ ਵਧ ਸਕਦਾ ਹੈ।