- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਥੇ, ਜਲੰਧਰ ’ਚ ਕਰੀਬ ਡੇਢ ਘੰਟੇ ਲਗਾਤਾਰ ਹੋਈ ਬਾਰਿਸ਼ ਨਾਲ ਸ਼ਹਿਰ ’ਚ ਜ਼ਿਆਦਾਤਰ ਥਾਵਾਂ ’ਤੇ ਪਾਣੀ ਭਰ ਗਿਆ। ਕਈ ਥਾਵਾਂ ’ਤੇ ਦਰੱਖਤ ਡਿੱਗਣ ਨਾਲ ਜਾਮ ਦੀ ਸਥਿਤੀ ਵੀ ਬਣੀ ਰਹੀ। ਬਾਰਿਸ਼ ਨਾਲ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ ਸੂਬੇ ’ਚ ਸਭ ਤੋਂ ਜ਼ਿਆਦਾ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਾਸ, ਲੁਧਿਆਣਾ : ਪੰਜਾਬ ’ਚ ਮੰਗਲਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋਈ। ਸਭ ਤੋਂ ਜ਼ਿਆਦਾ ਬਾਰਿਸ਼ ਪਠਨਾਕੋਟ ’ਚ 46 ਐੱਮਐੱਮ ਦਰਜ ਕੀਤੀ ਗਈ। ਪਠਾਨਕੋਟ ਦੇ ਜਲਾਲੀਆ ਦਰਿਆ ’ਚ ਪਾਣੀ ਦਾ ਪੱਧਰ ਵਧਣ ਨਾਲ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ, ਜਿਸ ਨਾਲ ਬਮਿਆਲ ਤੋਂ ਪਠਾਨਕੋਟ ਤੇ ਦੀਨਾਨਗਰ ਨੂੰ ਜੋੜਨ ਵਾਲਾ ਮੁੱਖ ਮਾਰਗ ਪੂਰੀ ਤਰ੍ਹਾਂ ਠੱਪ ਹੋ ਗਿਆ। ਉੱਥੇ, ਜਲੰਧਰ ’ਚ ਕਰੀਬ ਡੇਢ ਘੰਟੇ ਲਗਾਤਾਰ ਹੋਈ ਬਾਰਿਸ਼ ਨਾਲ ਸ਼ਹਿਰ ’ਚ ਜ਼ਿਆਦਾਤਰ ਥਾਵਾਂ ’ਤੇ ਪਾਣੀ ਭਰ ਗਿਆ। ਕਈ ਥਾਵਾਂ ’ਤੇ ਦਰੱਖਤ ਡਿੱਗਣ ਨਾਲ ਜਾਮ ਦੀ ਸਥਿਤੀ ਵੀ ਬਣੀ ਰਹੀ। ਬਾਰਿਸ਼ ਨਾਲ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ ਸੂਬੇ ’ਚ ਸਭ ਤੋਂ ਜ਼ਿਆਦਾ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 24 ਘੰਟਿਆਂ ’ਚ ਸੂਬੇ ਦਾ ਔਸਤਨ ਤਾਪਮਾਨ 2.5 ਡਿਗਰੀ ਸੈਲਸੀਅਸ ਡਿੱਗਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਪੰਜਾਬ ’ਚ 15 ਅਗਸਤ ਤੱਕ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।