- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਬਠਿੰਡਾ ’ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਸਭ ਤੋਂ ਵੱਧ 35.2 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ 34.8 ਤੇ ਪਟਿਆਲਾ ਦਾ 34.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਨੇ ਵੀਰਵਾਰ ਨੂੰ ਸੂਬੇ ’ਚ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਜਾਸ, ਲੁਧਿਆਣਾ : ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਬਾਰਿਸ਼ ਹੋਈ ਤਾਂ ਕਿਤੇ ਬੱਦਲ ਛਾਏ ਰਹੇ। ਹੁਸ਼ਿਆਰਪੁਰ ਜ਼ਿਲ੍ਹੇ ’ਚ ਪਿਛਲੇ 24 ਘੰਟੇ ਦੇ ਦੌਰਾਨ 17 ਐੱਮਐੱਮ, ਕਪੂਰਥਲਾ ’ਚ 10, ਰੂਪਨਗਰ ’ਚ 8.5, ਅੰਮ੍ਰਿਤਸਰ ਤੇ ਗੁਰਦਾਸਪੁਰ ’ਚ 4 , ਪਟਿਆਲਾ ’ਚ 3 ਤੇ ਪਠਾਨਕੋਟ ’ਚ 2.5 ਐੱਮਐੱਮ ਬਾਰਿਸ਼ ਰਿਕਾਰਡ ਕੀਤੀ ਗਈ। ਜ਼ਿਲ੍ਹਾ ਬਠਿੰਡਾ ’ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਸਭ ਤੋਂ ਵੱਧ 35.2 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ 34.8 ਤੇ ਪਟਿਆਲਾ ਦਾ 34.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਨੇ ਵੀਰਵਾਰ ਨੂੰ ਸੂਬੇ ’ਚ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।