
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਿਹਾ। ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.1 ਡਿਗਰੀ ਵੱਧ ਰਿਹਾ ਤੇ ਘੱਟੋ-ਘੱਟ ਤਾਪਮਾਨ 28.2 ਡਿਗਰੀ ਰਿਹਾ। ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 35.4, ਪਟਿਆਲਾ ਵਿਚ 36.5 ਅਤੇ ਫ਼ਰੀਦਕੋਟ ਵਿਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਾਸ, ਲੁਧਿਆਣਾ : ਪੰਜਾਬ ਵਿਚ ਮੌਨਸੂਨ ਦੀ ਸਰਗਰਮੀ ਫ਼ਿਲਹਾਲ ਕਮਜ਼ੋਰ ਬਣੀ ਹੋਈ ਹੈ ਪਰ ਅਗਲੇ ਕੁਝ ਦਿਨਾਂ ਦੌਰਾਨ ਵੱਖ-ਵੱਖ ਥਾਵਾਂ ’ਤੇ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਪਠਾਨਕੋਟ ਵਿਚ ਸਭ ਤੋਂ ਵੱਧ 53.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਰੂਪਨਗਰ ਵਿਚ 1.5 ਮਿਲੀਮੀਟਰ ਬਾਰਿਸ਼ ਪਈ।
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਿਹਾ। ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.1 ਡਿਗਰੀ ਵੱਧ ਰਿਹਾ ਤੇ ਘੱਟੋ-ਘੱਟ ਤਾਪਮਾਨ 28.2 ਡਿਗਰੀ ਰਿਹਾ। ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 35.4, ਪਟਿਆਲਾ ਵਿਚ 36.5 ਅਤੇ ਫ਼ਰੀਦਕੋਟ ਵਿਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਬਠਿੰਡਾ ਹਵਾਈ ਅੱਡੇ ’ਤੇ ਦਰਜ ਹੋਇਆ।
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 31 ਅਗਸਤ ਤੱਕ ਪੰਜਾਬ ਵਿਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਇਸ ਤੋਂ ਬਾਅਦ ਇਕ ਤੋਂ 4 ਸਤੰਬਰ ਤੱਕ ਕੁਝ ਥਾਵਾਂ ’ਤੇ ਬਾਰਿਸ਼ ਪੈਣ ਦੇ ਆਸਾਰ ਹਨ।