- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਥੇ ਪਠਾਨਕੋਟ ’ਚ 13.8, ਕਪੂਰਥਲਾ ’ਚ 1.5 , ਰੂਪਨਗਰ ਤੇ ਹੁਸ਼ਿਆਰਪੁਰ ’ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 20 ਤੋਂ 23 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ’ਚ ਐਤਵਾਰ ਨੂੰ ਮੌਨਸੂਨ ਮੁੜ ਸਰਗਰਮ ਹੋ ਗਿਆ, ਜਿਸ ਕਾਰਨ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ’ਚ ਸਭ ਤੋਂ ਵੱਧ 25.8 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ, ਜਦਕਿ ਲੁਧਿਆਣਾ ’ਚ ਦੁਪਹਿਰ ਬਾਅਦ ਕਈ ਇਲਾਕਿਆਂ ’ਚ ਜ਼ੋਰਦਾਰ ਬਾਰਿਸ਼ ਹੋਈ। ਸ਼ਹਿਰ ’ਚ ਸ਼ਾਮ ਪੰਜ ਵਜੇ ਤੱਕ 16.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਉਥੇ ਪਠਾਨਕੋਟ ’ਚ 13.8, ਕਪੂਰਥਲਾ ’ਚ 1.5 , ਰੂਪਨਗਰ ਤੇ ਹੁਸ਼ਿਆਰਪੁਰ ’ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 20 ਤੋਂ 23 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ’ਚ 40 ਤੋਂ 50 ਤੇ ਕਈ ਜ਼ਿਲ੍ਹਿਆਂ ’ਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਆਰੈਂਜ ਅਲਰਟ ਜਾਰੀ ਕੀਤਾ ਹੈ। 24 ਜੁਲਾਈ ਤੋਂ ਮੌਸਮ ਸਾਫ਼ ਹੋ ਜਾਵੇਗਾ।