- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਵਿਚ 1.2 ਮਿਲੀਮੀਟਰ, ਐੱਸਬੀਐੱਸ ਨਗਰ ਵਿਚ 5.2 ਮਿਲੀਮੀਟਰ, ਹੁਸ਼ਿਆਰਪੁਰ ਵਿਚ 2.5 ਮਿਲੀਮੀਟਰ ਅਤੇ ਰੂਪਨਗਰ ਵਿਚ 2.5 ਮਿਲੀਮੀਟਰ ਬਰਸਾਤ ਰਿਕਾਰਡ ਕੀਤੀ ਗਈ।

ਜਾਸ, ਲੁਧਿਆਣਾ : ਸ਼ੁੱਕਰਵਾਰ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਦੇ ਨਾਲ-ਨਾਲ ਆਮ ਤੋਂ ਦਰਮਿਆਨੀ ਬਰਸਾਤ ਹੋਈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ਵਿਚ ਦੁਪਹਿਰ ਸਮੇਂ 8.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ, ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਮੀਂਹ ਇੱਕਸਾਰ ਨਹੀਂ ਪਿਆ। ਕੁਝ ਇਲਾਕਿਆਂ ਵਿਚ ਭਾਰੀ ਬਰਸਾਤ ਹੋਈ, ਜਦਕਿ ਥਾਈਂ ਸਾਰਾ ਦਿਨ ਧੁੱਪ ਚਮਕਦੀ ਰਹੀ। ਚੰਡੀਗੜ੍ਹ ਵਿਚ 1.2 ਮਿਲੀਮੀਟਰ, ਐੱਸਬੀਐੱਸ ਨਗਰ ਵਿਚ 5.2 ਮਿਲੀਮੀਟਰ, ਹੁਸ਼ਿਆਰਪੁਰ ਵਿਚ 2.5 ਮਿਲੀਮੀਟਰ ਅਤੇ ਰੂਪਨਗਰ ਵਿਚ 2.5 ਮਿਲੀਮੀਟਰ ਬਰਸਾਤ ਰਿਕਾਰਡ ਕੀਤੀ ਗਈ।
ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ ਐਤਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਹੇਗਾ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਹਲਕੀ ਬਰਸਾਤ ਹੋ ਸਕਦੀ ਹੈ ਜਦਕਿ 5 ਤੋਂ 9 ਜੁਲਾਈ ਤੱਕ ਪੰਜਾਬ ਵਿਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸ ਦੌਰਾਨ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਨ੍ਹਾਂ ਦੀ ਰਫ਼ਤਾਰ 50 ਕਿੱਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 10 ਜੁਲਾਈ ਨੂੰ ਮੌਸਮ ਸਾਫ਼ ਹੋ ਜਾਣ ਦੀ ਉਮੀਦ ਹੈ।