- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਤਾਪਮਾਨ 1.9 ਡਿਗਰੀ ਸੈਲਸੀਅਸ ਵਧਿਆ ਹੈ, ਜੋ ਕਿ ਆਮ ਤੌਰ ’ਤੇ 1.7 ਡਿਗਰੀ ਸੈਲਸੀਅਸ ਤੋਂ ਵੱਧ ਹੈ। ਚੰਡੀਗੜ੍ਹ ਦੇ ਮੌਸਮ ਵਿਭਾਗ ਮੁਤਾਬਕ 27 ਜੂਨ ਨੂੰ ਸੂਬੇ ਵਿਚ ਹਨੇਰੀ ਨਾਲ ਮੀਂਹ ਹੋਣ ਦੀ ਸੰਭਾਵਨਾ ਹੈ, ਇਸ ਸਬੰਧ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਜਾਸ, ਲੁਧਿਆਣਾ : ਪੰਜਾਬ ਵਿਚ ਸ਼ੁੱਕਰਵਾਰ ਨੂੰ ਹੁਮਸ ਭਰੀ ਗਰਮੀ ਦਾ ਅਸਰ ਰਿਹਾ। ਪਟਿਆਲਾ ਵਿਚ ਦਿਨ ਵੇਲੇ ਦਾ ਤਾਪਮਾਨ 41 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਸੂਬੇ ਵਿਚ ਸਭ ਤੋਂ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਤਾਪਮਾਨ 1.9 ਡਿਗਰੀ ਸੈਲਸੀਅਸ ਵਧਿਆ ਹੈ, ਜੋ ਕਿ ਆਮ ਤੌਰ ’ਤੇ 1.7 ਡਿਗਰੀ ਸੈਲਸੀਅਸ ਤੋਂ ਵੱਧ ਹੈ। ਚੰਡੀਗੜ੍ਹ ਦੇ ਮੌਸਮ ਵਿਭਾਗ ਮੁਤਾਬਕ 27 ਜੂਨ ਨੂੰ ਸੂਬੇ ਵਿਚ ਹਨੇਰੀ ਨਾਲ ਮੀਂਹ ਹੋਣ ਦੀ ਸੰਭਾਵਨਾ ਹੈ, ਇਸ ਸਬੰਧ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਤਿੰਨ ਦਿਨਾਂ ਲਈ ਮੌਸਮ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਕ ਜੁਲਾਈ ਨੂੰ ਵੀ ਮੀਂਹ ਪੈਣ ਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ।