- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤੰਬਰ ਦੇ ਆਖਰੀ ਦਿਨਾਂ ’ਚ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਐਤਵਾਰ ਨੂੰ ਸੂਬੇ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਗਰਜ-ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਵੀ ਚੱਲ ਸਕਦੀ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸ਼ਨਿਚਰਵਾਰ ਨੂੰ ਬਾਰਿਸ਼ ਹੋਈ। ਲੁਧਿਆਣਾ ’ਚ 6.8 ਮਿਲੀਮੀਟਰ, ਚੰਡੀਗੜ੍ਹ ’ਚ 3.8 ਅਤੇ ਰੂਪਨਗਰ ’ਚ 2.0 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਅਤੇ ਪਠਾਨਕੋਟ ’ਚ ਕਿਣਮਿਣ ਹੋਈ। ਸਤੰਬਰ ਦੇ ਆਖਰੀ ਦਿਨਾਂ ’ਚ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਐਤਵਾਰ ਨੂੰ ਸੂਬੇ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਗਰਜ-ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਵੀ ਚੱਲ ਸਕਦੀ ਹੈ। 28 ਅਤੇ 29 ਸਤੰਬਰ ਨੂੰ ਵੀ ਪੰਜਾਬ ’ਚ ਕੁਝ ਥਾਵਾਂ ’ਤੇ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 30 ਸਤੰਬਰ ਤੋਂ ਮੌਸਮ ਦੇ ਖੁਸ਼ਕ ਰਹਿਣ ਦਾ ਸੰਭਾਵਨਾ ਹੈ।