Punjab Weather Update: ਸੂਬੇ ’ਚ 25 ਫਰਵਰੀ ਤੱਕ ਮੌਸਮ ਰਹੇਗਾ ਸਾਫ਼, ਦਿਨ ਦੇ ਤਾਪਮਾਨ 'ਚ ਹੋਇਆ ਵਾਧਾ
ਇਸੇ ਤਰ੍ਹਾਂ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26.6, ਪਟਿਆਲਾ ਦਾ 26.3, ਹੁਸ਼ਿਆਰਪੁਰ ਦਾ 26.1 ਤੇ ਪਠਾਨਕੋਟ ਦਾ 25.4 ਡਿਗਰੀ ਸੈਲਸੀਅਸ ਰਿਹਾ। ਉਥੇ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ ਅੰਮ੍ਰਿਤਸਰ ਦਾ 8.7 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
Publish Date: Fri, 20 Feb 2026 09:16 AM (IST)
Updated Date: Fri, 20 Feb 2026 09:21 AM (IST)
ਜਾਸ, ਲੁਧਿਆਣਾ : ਸੂਬੇ ’ਚ 25 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਧੁੱਪ ਨਿਕਲੀ। ਫ਼ਿਲਹਾਲ ਸਵੇਰੇ-ਸ਼ਾਮ ਦੀ ਠੰਢਕ ਦਾ ਅਹਿਸਾਸ ਹੋ ਰਿਹਾ ਹੈ। ਵੀਰਵਾਰ ਨੂੰ ਜ਼ਿਲ੍ਹਾ ਰੂਪਨਗਰ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 27.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26.6, ਪਟਿਆਲਾ ਦਾ 26.3, ਹੁਸ਼ਿਆਰਪੁਰ ਦਾ 26.1 ਤੇ ਪਠਾਨਕੋਟ ਦਾ 25.4 ਡਿਗਰੀ ਸੈਲਸੀਅਸ ਰਿਹਾ। ਉਥੇ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ ਅੰਮ੍ਰਿਤਸਰ ਦਾ 8.7 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।