- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਕੇਂਦਰ ਚੰਡੀਗੜ੍ਹ ਨੇ 11 ਤੋਂ 14 ਮਈ ਤੱਕ ਹਨੇਰੀ ਤੇ ਬੂੰਦਾਬਾਂਦੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਜ਼ਿਆਦਾਤਰ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ’ਚ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 15 ਮਈ ਤੋਂ ਮੌਸਮ ਸਾਫ਼ ਹੋਵੇਗਾ ਤੇ ਗਰਮੀ ਜ਼ੋਰ ਫੜੇਗੀ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ’ਚ ਸ਼ਨਿਚਰਵਾਰ ਨੂੰ ਮੌਸਮ ਸਾਫ਼ ਰਿਹਾ, ਜਿਸ ਨਾਲ ਸ਼ੁੱਕਰਵਾਰ ਦੀ ਤੁਲਨਾ ’ਚ ਵੱਧ ਤੋਂ ਵੱਧ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵੱਧ ਰਿਹਾ। ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਰਿਹਾ ਜੋ ਸੂਬੇ ’ਚ ਸਭ ਤੋਂ ਵੱਧ ਸੀ। ਮੌਸਮ ਕੇਂਦਰ ਚੰਡੀਗੜ੍ਹ ਨੇ 11 ਤੋਂ 14 ਮਈ ਤੱਕ ਹਨੇਰੀ ਤੇ ਬੂੰਦਾਬਾਂਦੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਜ਼ਿਆਦਾਤਰ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ’ਚ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 15 ਮਈ ਤੋਂ ਮੌਸਮ ਸਾਫ਼ ਹੋਵੇਗਾ ਤੇ ਗਰਮੀ ਜ਼ੋਰ ਫੜੇਗੀ।