Punjab Weather Update: 25 ਮਾਰਚ ਤੋਂ ਪੱਛਮੀ ਗੜਬੜੀ ਮੁੜ ਹੋਵੇਗੀ ਸਰਗਰਮ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
ਜ਼ਿਆਦਾਤਰ ਜ਼ਿਲ੍ਹਿਆਂ ’ਚ ਤਾਪਮਾਨ 27 ਤੋਂ 28 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 24 ਮਾਰਚ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 25 ਮਾਰਚ ਤੋਂ ਪੰਜਾਬ ’ਚ ਦੋਬਾਰਾ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੱਦਲ ਛਾਏ ਰਿਹਣ ਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ।
Publish Date: Mon, 23 Mar 2026 08:42 AM (IST)
Updated Date: Mon, 23 Mar 2026 08:44 AM (IST)
ਲੁਧਿਆਣਾ : ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਪੰਜਾਬ ’ਚ ਬੀਤੇ ਪੰਜਬ ਦਿਨਾਂ ਦੌਰਾਨ ਬੱਦਲਵਾਈ ਤੇ ਤੇਜ਼ ਹਵਾਵਾਂ ਨਾਲ ਕਈ ਜ਼ਿਲ੍ਹਿਆਂ ’ਚ ਮੀਂਹ ਪੈਂਦਾ ਰਿਹਾ। ਇਸ ਤੋਂ ਬਾਅਦ ਸ਼ਨਿਚਰਵਾਰ ਨੂੰ ਮੌਸਮ ਸਾਫ਼ ਰਿਹਾ ਤੇ ਐਤਵਾਰ ਨੂੰ ਤੇਜ਼ ਧੁੱਪ ਨਿਕਲੀ। ਇਸ ਕਾਰਨ ਕਈ ਜ਼ਿਲ੍ਹਿਆਂ ’ਚ ਤਾਪਮਾਨ ’ਚ ਹਲਕਾ ਵਾਧਾ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ’ਚ ਤਾਪਮਾਨ 27 ਤੋਂ 28 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 24 ਮਾਰਚ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 25 ਮਾਰਚ ਤੋਂ ਪੰਜਾਬ ’ਚ ਦੋਬਾਰਾ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੱਦਲ ਛਾਏ ਰਿਹਣ ਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ। 28 ਮਾਰਚ ਤੱਕ ਮੌਸਮ ਇਸੇ ਤਰ੍ਹਾਂ ਦਾ ਰਹੇਗਾ। ਕੁਝ ਜ਼ਿਲ੍ਹਿਆਂ ’ਚ ਤੇਜ਼ ਹਵਾ ਵੀ ਚੱਲ ਸਕਦੀ ਹੈ। ਓਧਰ ਪੰਜਾਬ ਤੋਂ ਇਲਾਵਾ ਕਰੀਬ ਵੀਹ ਸੂਬਿਆਂ ’ਚ ਇਸੇ ਤਰ੍ਹਾਂ ਦੇ ਸੰਕੇਤ ਹਨ।