- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਅਗਲੇ ਦੋ ਦਿਨ ਗਰਮੀ ਤੇ ਹੁਮਸ ਹੋਰ ਵਧੇਗੀ, ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ’ਚ ਸਵੇਰੇ ਤੇਜ਼ ਧੁੱਪ ਨਿਕਲੀ। ਧੁੱਪ ਦੇ ਨਾਲ ਹੁਮਸ ਨੇ ਲੋਕਾਂ ਨੂੰ ਕਾਫ਼ੀ ਪਰੇਸ਼ਾਨ ਕੀਤਾ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਅਗਲੇ ਦੋ ਦਿਨ ਗਰਮੀ ਤੇ ਹੁਮਸ ਹੋਰ ਵਧੇਗੀ, ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ’ਚ ਸਵੇਰੇ ਤੇਜ਼ ਧੁੱਪ ਨਿਕਲੀ। ਧੁੱਪ ਦੇ ਨਾਲ ਹੁਮਸ ਨੇ ਲੋਕਾਂ ਨੂੰ ਕਾਫ਼ੀ ਪਰੇਸ਼ਾਨ ਕੀਤਾ।
ਜ਼ਿਲ੍ਹਾ ਬਠਿੰਡਾ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਬਾਅਦ ਰੂਪਨਗਰ ਦਾ ਤਾਪਮਾਨ 39.3 ਡਿਗਰੀ, ਫ਼ਾਜ਼ਿਲਕਾ ਦਾ 38.6, ਪਟਿਆਲਾ ਦਾ 37.7, ਮੁਕਤਸਰ ਦਾ 37.5, ਫ਼ਿਰੋਜ਼ਪੁਰ ਦਾ 37.3, ਪਠਾਨਕੋਟ ਤੇ ਲੁਧਿਆਣਾ ਦਾ ਤਾਪਮਾਨ ਕ੍ਰਮਵਾਰ 36.8 ਡਿਗਰੀ ਰਿਕਾਰਡ ਕੀਤਾ ਗਿਆ। 20 ਤੋਂ 22 ਜੁਲਾਈ ਨੂੰ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਸੰਭਾਵਨਾ ਜ਼ਾਹਰ ਕੀਤੀ ਹੈ।