- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ਨੀਗੋਈ ਮੁਤਾਬਕ 18 ਤੋਂ 20 ਜੂਨ ਨੂੰ ਮੌਸਮ ਮੁੜ ਬਦਲੇਗਾ ਤੇ ਯੈਲੋ ਅਲਰਟ ਰਹੇਗਾ। ਇਸ ਦੌਰਾਨ ਹਲਕੀ ਬਾਰਿਸ਼ ਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਧੂੜ ਭਰੀ ਹਨੇਰੀ ਚੱਲਣ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ ਸਭ ਤੋਂ ਵੱਧ 39.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 37.8, ਬਠਿੰਡਾ ’ਚ 37.6, ਰੂਪਨਗਰ ’ਚ 36.9, ਮੋਹਾਲੀ ਤੇ ਪਠਾਨਕੋਟ ’ਚ 36.2, ਅੰਮ੍ਰਿਤਸਰ ’ਚ 36, ਲੁਧਿਆਣਾ ਦਾ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ਨੀਗੋਈ ਮੁਤਾਬਕ 18 ਤੋਂ 20 ਜੂਨ ਨੂੰ ਮੌਸਮ ਮੁੜ ਬਦਲੇਗਾ ਤੇ ਯੈਲੋ ਅਲਰਟ ਰਹੇਗਾ। ਇਸ ਦੌਰਾਨ ਹਲਕੀ ਬਾਰਿਸ਼ ਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ।