- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪਠਾਨਕੋਟ ਦਾ ਤਾਪਮਾਨ 36.8 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਤੇ ਅੰਮ੍ਰਿਤਸਰ ਦਾ ਤਾਪਮਾਨ 36.2 ਡਿਗਰੀ ਸੈਲਸੀਅਸ, ਲੁਧਿਆਣਾ ਦਾ ਤਾਪਮਾਨ 35 ਡਿਗਰੀ ਸੈਲਸੀਅਸ ਰਿਹਾ। 24 ਘੰਟੇ ’ਚ ਲੁਧਿਆਣਾ ’ਚ 9.6 ਐੱਮਐੱਮ, ਰੂਪਨਗਰ ’ਚ 5.5 ਐੱਮਐੱਮ, ਪਠਾਨਕੋਟ ’ਚ 0.5 ਐੱਮਐੱਮ ਬਾਰਿਸ਼ ਰਿਕਾਰਡ ਕੀਤੀ ਗਈ। 24 ਘੰਟੇ ’ਚ ਸੂਬੇ ਦਾ ਔਸਤਨ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ ਜੋ ਕਿ ਆਮ ਤੋਂ 2.5 ਡਿਗਰੀ ਸੈਲਸੀਅਸ ਘੱਟ ਰਿਹਾ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਦੇ ਕੁਝ ਹਿੱਸਿਆਂ ’ਚ ਸ਼ਨਿਚਰਵਾਰ ਤੇ ਐਤਵਾਰ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਵੀ ਸੂਬੇ ਦੇ ਕੁਝ ਹਿੱਸਿਆਂ ’ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਵੱਖ-ਵੱਖ ਜ਼ਿਲ੍ਹਿਆਂ ’ਚ ਸਵੇਰੇ ਧੁੱਪ ਨਿਕਲੀ ਤੇ ਵਿਚ-ਵਿਚਾਲੇ ਬੱਦਲ ਬਣੇ ਤੇ ਕਿਤੇ ਹਲਕੀ ਬੂੰਦਾਬਾਂਦੀ ਵੀ ਹੋਈ। ਧੁੱਪ ਦੇ ਨਾਲ ਹੁਮਸ ਵੀ ਜਾਰੀ ਰਹੀ। ਜ਼ਿਲ੍ਹਾ ਫ਼ਰੀਦਕੋਟ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 42.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਬਾਅਦ ਬਠਿੰਡਾ ਦਾ ਤਾਪਮਾਨ 39.8 ਡਿਗਰੀ ਸੈਲਸੀਅਸ, ਫ਼ਾਜ਼ਿਲਕਾ ਦਾ ਤਾਪਮਾਨ 38.7 ਡਿਗਰੀ ਸੈਲਸੀਅਸ ਰਿਹਾ। ਜ਼ਿਲ੍ਹਾ ਪਠਾਨਕੋਟ ਦਾ ਤਾਪਮਾਨ 36.8 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਤੇ ਅੰਮ੍ਰਿਤਸਰ ਦਾ ਤਾਪਮਾਨ 36.2 ਡਿਗਰੀ ਸੈਲਸੀਅਸ, ਲੁਧਿਆਣਾ ਦਾ ਤਾਪਮਾਨ 35 ਡਿਗਰੀ ਸੈਲਸੀਅਸ ਰਿਹਾ। 24 ਘੰਟੇ ’ਚ ਲੁਧਿਆਣਾ ’ਚ 9.6 ਐੱਮਐੱਮ, ਰੂਪਨਗਰ ’ਚ 5.5 ਐੱਮਐੱਮ, ਪਠਾਨਕੋਟ ’ਚ 0.5 ਐੱਮਐੱਮ ਬਾਰਿਸ਼ ਰਿਕਾਰਡ ਕੀਤੀ ਗਈ। 24 ਘੰਟੇ ’ਚ ਸੂਬੇ ਦਾ ਔਸਤਨ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ ਜੋ ਕਿ ਆਮ ਤੋਂ 2.5 ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਸ਼ੁੱਕਰਵਾਰ ਮੌਸਮ ਨੂੰ ਲੈ ਕੇ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸ਼ਨਿਚਰਵਾਰ ਤੇ ਐਤਵਾਰ ਪੰਜਾਬ ਦੇ ਕੁਝ ਹਿੱਸਿਆਂ ’ਚ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।