ਪੰਜਾਬੀ ਸਾਹਿਤ ਅਕਾਡਮੀ ਵੱਲੋਂ ਦੁੱਖ ਦਾ ਪ੍ਰਗਟਾਵਾ
ਪੰਜਾਬੀ ਸਾਹਿਤ ਅਕਾਡਮੀ ਵੱਲੋਂ ਦੁੱਖ ਦਾ ਪ੍ਰਗਟਾਵਾ
Publish Date: Thu, 12 Feb 2026 06:17 PM (IST)
Updated Date: Thu, 12 Feb 2026 06:20 PM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਡਾ. ਬਲਜੀਤ ਕੌਰ ਬੱਲੀ ਅਤੇ ਮਾਸਟਰ ਬਹਾਦਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਡਾ. ਬਲਜੀਤ ਕੌਰ ਬੱਲੀ ਵਿਦਵਾਨ ਚਿੰਤਕ ਕਿਸਮ ਦੇ ਗਲਪਕਾਰ ਸਨ। ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਬਲਜੀਤ ਕੌਰ ਬੱਲੀ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਸੀਨੀ. ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਮਰਦ ਪ੍ਰਧਾਨ ਸਮਾਜ ਵਿੱਚ ਔਰਤਾਂ ਦੀ ਇੱਕ ਆਵਾਜ਼ ਸਾਡੇ ਕੋਲੋਂ ਖੁੱਸ ਗਈ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਸਿੰਘ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਦੀਪ ਜਗਦੀਪ ਸਿੰਘ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।