- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਰਸਕਾਰ ਕਮੇਟੀ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਇਕੱਤਰਤਾ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ ਜਿਸ ’ਚ ਪੰਜ ਪੁਰਸਕਾਰ ਸਰਬਸੰਮਤੀ ਨਾਲ ਦੇਣ ਦਾ ਫ਼ੈਸਲਾ ਕੀਤਾ ਗਿਆ।

ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਪੁਰਸਕਾਰ ਕਮੇਟੀ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਇਕੱਤਰਤਾ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ ਜਿਸ ’ਚ ਪੰਜ ਪੁਰਸਕਾਰ ਸਰਬਸੰਮਤੀ ਨਾਲ ਦੇਣ ਦਾ ਫ਼ੈਸਲਾ ਕੀਤਾ ਗਿਆ। ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ ਹਰਭਜਨ ਸਿੰਘ ਹੁੰਦਲ ਨੂੰ 2020 ਲਈ ਅਤੇ ਸਵਰਾਜਬੀਰ ਨੂੰ 2021 ਲਈ ਦੇਣ ਦਾ ਫ਼ੈਸਲਾ ਕੀਤਾ ਗਿਆ। ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ ਰਘਬੀਰ ਸਿੰਘ ਭਰਤ ਨੂੰ 2019 ਲਈ, ਅਤਰਜੀਤ ਸਿੰਘ ਨੂੰ 2020 ਲਈ ਅਤੇ ਡਾ. ਕੁਲਦੀਪ ਸਿੰਘ ਦੀਪ ਨੂੰ 2021 ਲਈ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸੇ ਤਰ੍ਹਾਂ ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ ਸਾਂਵਲ ਧਾਮੀ ਨੂੰ 2018 ਲਈ, ਗਗਨਦੀਪ ਸ਼ਰਮਾ ਨੂੰ 2019 ਲਈ, ਡਾ. ਸਰਘੀ ਨੂੰ 2020 ਲਈ ਅਤੇ ਸਰਬਜੀਤ ਕੌਰ ਜੱਸ ਨੂੰ 2021 ਲਈ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਗਿਆ। ਕਰਤਾਰ ਸਿੰਘ ਸ਼ਮਸ਼ੇਰ ਯਾਦਗਾਰੀ ਪੁਰਸਕਾਰ-2021 ਕਿਰਪਾਲ ਸਿੰਘ ਕਜ਼ਾਕ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ। ਮਾਤਾ ਜਸਵੰਤ ਕੌਰ ਸਰਵੋਤਮ ਮੌਲਿਕ ਬਾਲ ਪੁਸਤਕ ਪੁਰਸਕਾਰ-2021 ਲਈ ਮਾਸਟਰ ਲਖਵਿੰਦਰ ਸਿੰਘ ਨੂੰ ਚੁਣਿਆ ਗਿਆ। ਪੁਰਸਕਾਰ ਕਮੇਟੀ ਦੀ ਮੀਟਿੰਗ ’ਚ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ, ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ (ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ), ਸੁਖਜੀਤ ਮੈਂਬਰ, ਤ੍ਰਿਲੋਚਨ ਲੋਚੀ ਮੈਂਬਰ, ਡਾ. ਗੁਲਜ਼ਾਰ ਸਿੰਘ ਪੰਧੇਰ ਨਾਮਜ਼ਦ ਮੈਂਬਰ, ਜਸਵੀਰ ਝੱਜ ਨਾਮਜ਼ਦ ਮੈਂਬਰ, ਡਾ. ਨਵਦੀਪ ਸਿੰਘ ਖਹਿਰਾ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਮੌਜੂਦ ਸਨ।