ਜੇਐੱਨਐੱਨ, ਲੁਧਿਆਣਾ : ਪੰਜਾਬੀ ਲੇਖਕ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ-2021 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ 'ਚ ਦਿੱਤਾ ਜਾਂਦਾ ਹੈ। ਹਰ ਸਾਲ ਉਕਤ ਪੁਰਸਕਾਰ ਦੋ ਸ਼ਖ਼ਸੀਅਤਾਂ ਨੂੰ ਸਿੱਖ ਧਰਮ, ਸਮਾਜ, ਪੰਜਾਬੀਅਤ ਜਾਂ ਕਿਸੇ ਹੋਰ ਮਹੱਤਵਪੂਰਨ ਖੇਤਰ 'ਚ ਪਾਏ ਯੋਗਦਾਨ ਲਈ ਦਿੱਤਾ ਜਾਂਦਾ ਹੈ। ਸੁਸਾਇਟੀ ਦੇ ਸਕੱਤਰ ਕਰਨਲ ਜਸਮੇਰ ਸਿੰਘ ਬਾਲਾ ਨੇ ਦੱਸਿਆ ਕਿ ਇਨਾਮ ਵੰਡ ਸਮਾਗਮ 'ਚ ਸਰਟੀਫਿਕੇਟ, ਸ਼ਾਲ ਤੇ ਇਕ ਲੱਖ ਰੁਪਏ ਤਕ ਦੀ ਨਕਦ ਰਾਸ਼ੀ ਦਿੱਤੀ ਜਾਂਦੀ ਹੈ।

ਪ੍ਰੋ. ਗੁਰਭਜਨ ਸਿੰਘ ਗਿੱਲ ਦੇ ਪੰਜਾਬ ਲਿਟਰੇਚਰ ਤੇ ਕਲਚਰਲ 'ਚ ਮਹੱਤਵਪੂਰਨ ਯੋਗਦਾਨ ਦੇਣ ਲਈ ਇਸ ਸਾਲ ਉਨ੍ਹਾਂ ਦਾ ਨਾਂ ਸੇਵਾਮੁਕਤ ਆਈਏਐਸ ਤੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਵੱਲੋਂ ਚੁਣਿਆ ਗਿਆ। ਪ੍ਰੋ. ਗਿੱਲ ਨੇ ਇਨਾਮ ਵੰਡ ਸਮਾਗਮ ਦੌਰਾਨ ਕਿਹਾ ਕਿ ਜਥੇਦਾਰ ਟੌਹੜਾ ਪੰਜਾਬ ਦੇ ਸੱਚੇ ਪੁੱਤਰ ਸਨ ਜਿਨ੍ਹਾਂ ਨੇ ਹਮੇਸ਼ਾ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕੀਤੀ ਹੈ। ਦੱਸ ਦੇਈਏ ਕਿ ਪ੍ਰੋ. ਗੁਰਭਜਨ ਗਿੱਲ 2010 ਤੋਂ 2014 ਤਕ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਰਹੇ ਹਨ।

Posted By: Seema Anand