1000 ਕਰੋੜ ਖਰਚ ਕੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਦਾ ਹੋਵੇਗਾ ਨਵੀਨੀਕਰਨ : ਅਰੋੜਾ
ਅਪ੍ਰੈਲ ਦੇ ਅੰਤ ਤੱਕ 1000 ਕਰੋੜ ਰੁਪਏ ਖਰਚਕੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਆਵੇਗੀ ਤੇਜ਼ੀ- ਕੈਬਨਿਟ ਮੰਤਰੀ ਸੰਜੀਵ ਅਰੋੜਾ
Publish Date: Thu, 26 Mar 2026 09:58 PM (IST)
Updated Date: Fri, 27 Mar 2026 04:11 AM (IST)

* ਕੈਬਨਿਟ ਮੰਤਰੀ ਨੇ ਲੁਧਿਆਣਾ ਵਿੱਚ 8.59 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਕੀਤਾ ਫੋਟੋ 20 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਦੇ ਸ਼ਹਿਰੀ ਸੜਕਾਂ ਦੇ ਢਾਂਚੇ ਨੂੰ ਮਜਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਅਪ੍ਰੈਲ ਦੇ ਅੰਤ ਤੱਕ 1000 ਕਰੋੜ ਰੁਪਏ ਖਰਚ ਕੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਵੀਰਵਾਰ ਨੂੰ ਲੁਧਿਆਣਾ ਸ਼ਹਿਰ ਵਿੱਚ 8.59 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਸੜਕੀ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਗੱਲਬਾਤ ਕਰਦੇ ਹੋਏ ਕੀਤਾ। ਅੱਜ ਉਨ੍ਹਾਂ ਸਭ ਤੋਂ ਪਹਿਲਾ ਜਲੰਧਰ ਬਾਈਪਾਸ ਤੋਂ ਬੁੱਢਾ ਦਰਿਆ ਤੱਕ ਪੁਰਾਣੀ ਜੀ ਟੀ ਰੋਡ ਸਟ੍ਰੈਚ ਦੇ ਪੁਨਰ ਨਿਰਮਾਣ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਤਹਿਤ ਚਾਂਦ ਸਿਨੇਮਾ ਤੋਂ ਜਗਰਾਉਂ ਪੁਲ ਤੱਕ ਐਲੀਵੇਟਿਡ ਸੜਕ ਅਤੇ ਸੱਗੂ ਚੌਕ ਤੋਂ ਹੰਬੜਾਂ ਤੱਕ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਪੁਰਾਣੀ ਜੀ ਟੀ ਰੋਡ ਅਤੇ ਐਲੀਵੇਟਿਡ ਸੜਕ ਪ੍ਰੋਜੈਕਟ 7.07 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾ ਰਹੇ ਹਨ, ਜਦੋਂ ਕਿ ਸੱਗੂ ਚੌਕ ਤੋਂ ਹੰਬੜਾਂ ਤੱਕ ਸੜਕ ਦੇ ਪੁਨਰ ਨਿਰਮਾਣ ਦਾ ਪ੍ਰੋਜੈਕਟ 1.52 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜ ਭਰ ਵਿੱਚ ਸੜਕੀ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਵਿੱਚ 1000 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਅਪ੍ਰੈਲ ਦੇ ਅੰਤ ਤੱਕ ਮੁਕੰਮਲ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਭਰ ਵਿੱਚ ਕਰੋੜਾਂ ਰੁਪਏ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਕੈਬਨਿਟ ਮੰਤਰੀ ਅਰੋੜਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੰਗੀ ਗੁਣਵੱਤਾ ਵਾਲੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਅਤੇ ਜੇਕਰ ਕੰਮਾਂ ਦੀ ਗੁਣਵੱਤਾ ਦੇ ਸੰਦਰਭ ਵਿੱਚ ਕੋਈ ਅੰਤਰ ਪਾਇਆ ਜਾਂਦਾ ਹੈ ਤਾਂ ਠੇਕੇਦਾਰਾਂ ਨੂੰ ਬਲੈਕਲਿਸਟ ਕੀਤਾ ਜਾਵੇ। ਸੜਕਾਂ ਦੀ ਚੰਗੀ ਗੁਣਵੱਤਾ ਅਤੇ ਲੰਬੀ ਉਮਰ ਨੂੰ ਯਕੀਨੀ ਬਣਾਉਣ ਲਈ, ਸੜਕਾਂ ਦਾ ਨਿਰਮਾਣ ਕਰਨ ਵਾਲੇ ਠੇਕੇਦਾਰ 5 ਸਾਲਾਂ ਤੱਕ ਸੜਕਾਂ ਦੀ ਦੇਖਭਾਲ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਸ਼ਹਿਰਾਂ ਵਿੱਚ ਕੀਤੇ ਜਾ ਰਹੇ 1000 ਕਰੋੜ ਰੁਪਏ ਦੇ ਪ੍ਰੋਜੈਕਟਾਂ ਤੋਂ ਇਲਾਵਾ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਆਦਿ ਵਿਭਾਗ ਵੀ ਰਾਜ ਵਿੱਚ ਵੱਡੇ ਸੜਕੀ ਪ੍ਰੋਜੈਕਟਾਂ ਨੂੰ ਹੱਥ ਵਿੱਚ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਤੇ ਪਏ ਟੋਇਆਂ ਦੀ ਮੁਰੰਮਤ ਲਈ ਵੀ ਆਧੁਨਿਕ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਵੀ ਸਖ਼ਤ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਮੀਨੀ ਪੱਧਰ ਤੇ ਪਹਿਲਾਂ ਹੀ ਇੱਕ ਸਕਾਰਾਤਮਕ ਤਬਦੀਲੀ ਦੇਖੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਸਦੇਵ ਸੇਖੋਂ, ਕੌਂਸਲਰ ਅਮਨ ਬੱਗਾ, ਪੁਸ਼ਪਿੰਦਰ ਭਨੋਟ, ਮਨਜੀਤ ਢਿੱਲੋਂ, ਤੇਜਿੰਦਰ ਰਾਜਾ, ਗੋਲੂ ਬਾਜਵਾ, ਅਸ਼ੋਕ ਕੁਮਾਰ, ਅਰਾਧਨਾ ਸੁਰਿੰਦਰ ਅਟਵਾਲ, ਚੇਤਨ ਥਾਪਰ, ਸੁਨੀਲ ਕਪੂਰ, ਇੰਦੂ ਮੁਨੀਸ਼ ਸ਼ਾਹ, ਮਨਿੰਦਰ ਕੌਰ ਘੁੰਮਣ, ਤਨਵੀਰ ਧਾਲੀਵਾਲ, ਅਮਰਿੰਦਰ ਪਾਲ ਸਿੰਘ ਐਮਪੀ ਜਵੱਦੀ, ਬਿੱਟੂ ਭੁੱਲਰ, ਮਨੀ ਸਾਂਈ, ਰਵੀ ਬਾਲੀ, ਚੇਅਰਮੈਨ ਕਨੌਜੀਆ ਭਲਾਈ ਬੋਰਡ ਰਾਜੂ ਕਨੌਜੀਆ, ਚੀਫ਼ ਇੰਜਨੀਅਰ ਰਵਿੰਦਰ ਗਰਗ, ਐਸਈ ਸ਼ਾਮ ਲਾਲ ਗੁਪਤਾ, ਕਾਰਜਕਾਰੀ ਇੰਜਨੀਅਰ ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਹਾਜ਼ਰ ਸਨ।