ਪੁਸ਼ਅੱਪ ਕਲਾਕ, ਮੈਕਸਿਮਮ ਪੁਲਅੱਪ ਤੇ ਸਕਵਾਟ ਚੈਲੈਂਜ ਮੁਕਾਬਲੇ
ਪੁਸ਼ਅੱਪ ਕਲਾਕ, ਮੈਕਸਿਮਮ ਪੁਲਅੱਪ ਅਤੇ ਸਕਵਾਟ ਚੈਲੈਂਜ ਮੁਕਾਬਲੇ ਕਰਵਾਏ
Publish Date: Sun, 29 Mar 2026 08:38 PM (IST)
Updated Date: Mon, 30 Mar 2026 04:12 AM (IST)

ਵੱਖ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਐਤਵਾਰ ਨੂੰ ਸਰਾਭਾ ਨਗਰ ਸਥਿੱਤ ਇੰਦਰਾ ਓਕੇਨ ਟਾਵਰ ਵਿਖੇ ਪੁਸ਼ਅੱਪ ਕਲਾਕ ਚੈਲੈਂਜ, ਮੈਕਸਿਮਮ ਪੁਲਅੱਪ ਚੈਲੈਂਜ ਅਤੇ ਸਕਵਾਟ ਚੈਲੈਂਜ ਵਰਗੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅਭਿਸ਼ੇਕ ਗਗਨੇਜਾ ਨੇ ਕਿਹਾ ਕਿ ਅੱਜ ਦਾ ਨੌਜਵਾਨ ਜਿੰਨਾ ਫਿੱਟ ਹੋਵੇਗਾ, ਦੇਸ਼ ਦਾ ਭਵਿੱਖ ਉਨ੍ਹਾਂ ਹੀ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਫਿਟਨੈੱਸ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਭਾਗੀਦਾਰਾਂ ਨੇ ਆਪਣੀ ਤਾਕਤ, ਸਹਿਨਸ਼ੀਲਤਾ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਸਾਰਾ ਮਾਹੌਲ ਜੋਸ਼ ਤੇ ਉਰਜਾ ਨਾਲ ਭਰ ਗਿਆ। ਗਗਨੇਜਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਫਿਟਨੈੱਸ ਸਿਰਫ਼ ਇੱਕ ਚੋਣ ਨਹੀਂ, ਸਗੋਂ ਇੱਕ ਜ਼ਰੂਰਤ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੜਕੇ ਅਤੇ ਲੜਕੀਆਂ ਦੋਵਾਂ ਨੂੰ ਆਪਣੀ ਸਿਹਤ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਨਿਯਮਿਤ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਫਿੱਟ ਸਰੀਰ ਹੀ ਸਿਹਤਮੰਦ ਅਤੇ ਸਫਲ ਜੀਵਨ ਦੀ ਨੀਂਹ ਹੈ। ਨੈਸ਼ਨਲ ਹੈੱਡ ਵਿਸ਼ਾਲ ਪੁੰਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨਾਂ ਵਿੱਚ ਫਿਟਨੈੱਸ ਪ੍ਰਤੀ ਵਧਦੀ ਜਾਗਰੂਕਤਾ ਇੱਕ ਸਕਾਰਾਤਮਕ ਸੰਕੇਤ ਹੈ। ਇਸ ਮੌਕੇ ਜਸਵਿੰਦਰ ਸਿੰਘ, ਜਸਕਰਨ ਸਿੰਘ, ਪੁਸ਼ਪਿੰਦਰ ਸਿੰਘ ਅਤੇ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਸਾਡਾ ਮਕਸਦ ਨੌਜਵਾਨ ਪੀੜ੍ਹੀ ਨੂੰ ਫਿਟਨੈੱਸ ਵੱਲ ਪ੍ਰੇਰਿਤ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜੀ ਸਕਣ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਰਹਿਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਫਿਟਨੈੱਸ ਨਾਲ ਜੁੜ ਸਕਣ ਅਤੇ ਇੱਕ ਸਿਹਤਮੰਦ ਸਮਾਜ ਦੀ ਨਿਰਮਾਣ ਹੋ ਸਕੇ। ਪ੍ਰੋਗਰਾਮ ਦੇ ਅੰਤ ਵਿੱਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।