ਸੁਖਦੇਵ ਗਰਗ, ਜਗਰਾਓਂ : ਜੀਐੱਚਜੀ ਅਕੈਡਮੀ ਜਗਰਾਓਂ ਵਿਖੇ ਸ਼ੁੱਕਰਵਾਰ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਪਿੰ੍ਸੀਪਲ ਰਮਨਜੋਤ ਕੌਰ ਗਰੇਵਾਲ ਨੇ ਦੱਸਿਆ ਵਿਦਿਆਰਥੀਆਂ ਦੇ ਗਿਆਨ 'ਚ ਵਾਧੇ ਤੇ ਉਨ੍ਹਾਂ ਦੇ ਆਤਮਵਿਸ਼ਵਾਸ ਨੂੰ ਵਧਾਉਣ ਲਈ ਕਰਵਾਏ ਮੁਕਾਬਲੇ 'ਚ ਨੌਵੀਂ ਤੋਂ ਬਾਰ੍ਹਵੀਂ ਤੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਹਰੇਕ ਹਾਊਸ ਦੇ ਚਾਰ-ਚਾਰ ਵਿਦਿਆਰਥੀਆਂ ਨੇ ਹਿੱਸਾ ਲਿਆ।

ਉਨ੍ਹਾਂ ਦੱਸਿਆ ਛੇਵੀਂ ਤੋਂ ਅੱਠਵੀਂ ਜਮਾਤ ਦੇ ਗਰੁੱਪ ਚੋਂ ਜ਼ੋਰਾਵਰ ਹਾਊਸ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਗਰੁੱਪ 'ਚੋਂ ਵੀ ਜ਼ੋਰਾਵਰ ਹਾਊਸ ਦੇ ਵਿਦਿਆਰਥੀ ਜੇਤੂ ਰਹੇ। ਪਿੰ੍ਸੀਪਲ ਰਮਨਜੋਤ ਕੌਰ ਗਰੇਵਾਲ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਦੂਸਰੇ ਵਿਦਿਆਰਥੀਆਂ ਨੂੰ ਵੀ ਇਸ ਤਰ੍ਹਾਂ ਦੀਆਂ ਸਰਗਰਮੀਆਂ 'ਚ ਹਿੱਸਾ ਲੈਣ ਲਈ ਪੇ੍ਰਿਤ ਕੀਤਾ।