- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਕਾਂਗਰਸ ਸਰਕਾਰ ਦਾ ਮੁੱਢ ਬੰਨੇ੍ਹਗੀ

ਜਗਦੇਵ ਗਰੇਵਾਲ, ਪੰਜਾਬੀ ਜਾਗਰਣ
ਜੋਧਾਂ : ਸੰਗਰੂਰ ਵਿਖੇ ਅੱਜ 4 ਨਵੰਬਰ ਬੁੱਧਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਮਹਾਂ ਇਨਕਲਾਬ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਾਂਗਰਸੀ ਆਗੂਆਂ ਵੱਲੋਂ ਇਸ ਰੈਲੀ ਨੂੰ ਸੂਬੇ ਵਿੱਚ ਕਾਂਗਰਸ ਦੀ ਮੁੜ ਸਰਕਾਰ ਬਣਨ ਦਾ ਮੁੱਢ ਬੰਨ੍ਹਣ ਵਾਲੀ ਅਹਿਮ ਰੈਲੀ ਕਰਾਰ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਦਾਖਾ ਵਿਧਾਨ ਸਭਾ ਹਲਕੇ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਰਵੀ ਸਿੰਘ ਪੱਬੀਆਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਸਾਬਤ ਹੋਵੇਗੀ। ਆਗੂਆਂ ਨੇ ਕਿਹਾ ਕਿ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਸੂਬੇ ਦੇ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨਾ ਹੈ। ਕਾਂਗਰਸ ਪਾਰਟੀ ਪੰਜਾਬ ਦੇ ਭਵਿੱਖ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਸਮੂਹ ਪੰਜਾਬੀਆਂ, ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਇਨਕਲਾਬ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਨੂੰ ਸਫ਼ਲ ਬਣਾਉਣ।