- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਰਿਸ਼ ਦੇ ਕਾਰਨ ਤਾਪਮਾਨ ’ਚ ਗਿਰਾਵਟ ਆਈ। ਵੱਧ ਤੋਂ ਵੱਧ ਤਾਪਮਾਨ 32 ਤੋਂ 36 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ, ਆਉਣ ਵਾਲੇ ਦਿਨਾਂ ’ਚ ਹਿਮਾਚਲ ਪ੍ਰਦੇਸ਼• ਤੇ ਜੰਮੂ ਕਸ਼ਮੀਰ ਦੇ ਨਾਲ ਲੱਗਦੇ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਾਸ, ਲੁਧਿਆਣਾ : ਪੰਜਾਬ ’ਚ ਸੋਮਵਾਰ ਨੂੰ ਅੱਠ ਜ਼ਿਲ੍ਹਿਆਂ ’ਚ ਬਾਰਿਸ਼ ਹੋਈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹੇ ਰੂਪਨਗਰ ’ਚ ਸਭ ਤੋਂ ਜ਼ਿਆਦਾ 58.0 ਮਿਲੀਮੀਟਰ ਬਾਰਿਸ਼ ਹੋਈ, ਜਦਕਿ ਫ਼ਰੀਦਕੋਟ ’ਚ 21.5, ਲੁਧਿਆਣਾ ’ਚ 14.4, ਅੰਮਿ੍ਰਤਸਰ ’ਚ 6.6, ਪਠਾਨਕੋਟ ’ਚ 4.0, ਮੁਕਤਸਰ ’ਚ 3.0 ਤੇ ਫ਼ਿਰੋਜ਼ਪੁਰ ’ਚ 2.0 ਮਿਲੀਮੀਟਰ ਬਾਰਿਸ਼ ਹੋਈ। ਚੰਡੀਗੜ੍ਹ, ਪਟਿਆਲਾ ਤੇ ਹੁਸ਼ਿਆਰਪੁਰ ’ਚ ਵੀ ਹਲਕੀ ਬਾਰਿਸ਼ ਹੋਈ।