ਰਾਜਾ ਗਿੱਲ ਨੇ ਉਮੀਦਵਾਰਾਂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਰਾਜਾ ਗਿੱਲ ਨੇ ਉਮੀਦਵਾਰਾਂ ਦੇ ਹੱਕ ਕੀਤਾ ਚੋਣ ਪ੍ਰਚਾਰ
Publish Date: Mon, 08 Dec 2025 07:08 PM (IST)
Updated Date: Tue, 09 Dec 2025 04:13 AM (IST)

ਕਿਹਾ-ਸੱਤਾਧਾਰੀਆਂ ਦੀ ਧੱਕੇਸ਼ਾਹੀ ਦਾ ਜਵਾਬ ਵੋਟਾਂ ਨਾਲ ਦੇਵੇਗੀ ਆਵਾਮ ਫੋਟੋ ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ, ਸਮਰਾਲਾ : ਵਿਧਾਨ ਸਭਾ ਹਲਕਾ ਸਮਰਾਲਾ ਤੋਂ ਹਲਕਾ ਇੰਚਾਰਜ ਕਾਂਗਰਸ ਰੁਪਿੰਦਰ ਸਿੰਘ ਰਾਜਾ ਗਿੱਲ ਵੱਲੋਂ ਅੱਜ ਵੱਖ ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕਰਦੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ। ਆਪਣੇ ਸੰਬੋਧਨ ਚ ਵੋਟਰਾਂ ਨੂੰ ਕਿਹਾ ਕਿ ਉਹ ਸੱਤਾਧਾਰੀ ਸਰਕਾਰਾਂ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਭੁਗਤਾਉਣ ਤਾਂ jo ਸੱਤਾ ਧਿਰ ਨੂੰ ਸਬਕ ਸਿਖਾਇਆ ਜਾ ਸਕੇ, ਉਹਨਾਂ ਕਿਹਾ ਕਿ, ਸਾਰੇ ਹੀ ਪਿੰਡਾਂ ਵਿੱਚ ਕਾਂਗਰਸ ਪਾਰਟੀ ਦੀਆਂ ਚੋਣ ਮੀਟਿੰਗਾਂ ਵਿੱਚ ਜੁੱਟ ਰਿਹਾ ਭਾਰੀ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਸਾਰੀ ਜਨਤਾ ਨੂੰ ਸਰਬ ਪ੍ਰਵਾਨ ਹਨ ਤੇ ਆਵਾਮ ਦੀ ਇਹ ਤਾਕਤ ਸੱਤਾਧਾਰੀ ਧਿਰ ਵੱਲੋਂ ਧੱਕੇ ਨਾਲ ਚੋਣਾਂ ਜਿੱਤਣ ਦੇ ਮਨਸੂਬੇ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਇਸ ਮੌਕੇ ਰਾਜਾ ਗਿੱਲ ਵੱਲੋਂ ਬਲਾਕ ਸੰਮਤੀ ਦੇ ਜੋਨ ਸਲੌਦੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਤਵਿੰਦਰ ਕੌਰ, ਲਲੋੜੀ ਕਲਾਂ ਜੋਨ ਤੋਂ ਪਾਰਟੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੋਟਲਾ ਜੋਨ ਤੋਂ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਗੋਸਲਾ ਤੋ ਇਲਾਵਾ ਜ਼ਿਲ੍ਹਾ ਪਰਿਸ਼ਦ ਦੇ ਜੋਨ ਮੁੱਤੋਂ ਤੋਂ ਜ਼ਿਲ੍ਹਾ ਪਰਿਸ਼ਦ ਦੇ ਜੋਨ ਮੁੱਤੋਂ ਤੋਂ ਕਾਂਗਰਸ ਦੇ ਉਮੀਦਵਾਰ ਸੁਰਮਖ ਸਿੰਘ ਹਰਬੰਸਪੁਰਾ ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਕਿ, ਕਾਂਗਰਸ ਪਾਰਟੀ ਦੇ ਵਰਕਰ ਆਪਣੀ ਮਿਹਨਤ ਅਤੇ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਸਦਕਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਵਿੱਚ ਵੱਡੀ ਜਿੱਤ ਪ੍ਰਾਪਤ ਕਰਨਗੇ। ਉਹਨਾਂ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ, ਕਾਂਗਰਸ ਪਾਰਟੀ ਕਿਸੇ ਨੂੰ ਵੀ ਇਹਨਾਂ ਚੋਣਾਂ ਵਿੱਚ ਧੱਕਾ ਨਹੀਂ ਕਰਨ ਦਵੇਗੀ। ਅੱਜ ਦੇ ਇਹਨਾਂ ਚੋਣ ਜਲਸਿਆਂ ਨੂੰ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਚੇਅਰਮੈਨ ਅਜਮੇਰ ਸਿੰਘ ਭੂਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਚੇਅਰਮੈਨ ਅਜਮੇਰ ਸਿੰਘ ਪੂਰਬਾ, ਸੀਨੀਅਰ ਆਗੂ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਸਮੇਤ ਕਈ ਹੋਰ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ਇਸ ਮੌਕੇ ਅਕਾਲੀ ਆਗੂ ਮਨਜੀਤ ਸਿੰਘ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ ਗਿਆ ਅਤੇ ਉਸ ਦਾ ਪਾਰਟੀ ਵਿੱਚ ਆਉਣ ਤੇ ਹਲਕਾ ਇੰਚਾਰਜ ਰਾਜਾ ਗਿੱਲ ਵੱਲੋਂ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।