- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਵਿਖੇ ਅੱਜ ਗੈਸ ਲੀਕ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋਈ ਗਈ ਅਤੇ ਕੁਝ ਹੋਰਾਂ ਦੇ ਜ਼ਖਮੀ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਲੁਧਿਆਣਾ ਤੋਂ ਐਮਪੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਜ਼ਦੂਰਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਵਿਖੇ ਅੱਜ ਗੈਸ ਲੀਕ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋਈ ਗਈ ਅਤੇ ਕੁਝ ਹੋਰਾਂ ਦੇ ਜ਼ਖਮੀ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਲੁਧਿਆਣਾ ਤੋਂ ਐਮਪੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਜ਼ਦੂਰਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੜਿੰਗ ਨੇ ਲੁਧਿਆਣਾ ਦੇ ਮੋਹਨ ਦਾਈ ਕੈਂਸਰ ਹਸਪਤਾਲ ਵਿਖੇ ਜ਼ੇਰੇ ਇਲਾਜ਼ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਵੀ ਜਾਣਿਆ। ਉਨ੍ਹਾਂ ਕਿਹਾ ਕਿ ਇਹ ਘਟਨਾ ਬੜੀ ਹੀ ਅਸਹਿ ਤੇ ਅਕਹਿ ਹੈ। ਉਹ ਪ੍ਰਮਾਤਮਾਂ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਢੁੱਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਇਲਾਜ ਅਧੀਨ ਵਿਅਕਤੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਵੀ ਅਰਦਾਸ ਕੀਤੀ ਹੈ। ਵੜਿੰਗ ਦੇ ਹਸਪਤਾਲ ਵਿਖੇ ਜ਼ੇਰੇ ਇਲਾਜ਼ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ ਅਤੇ ਡਾਕਟਰਾਂ ਦੀ ਟੀਮ ਤੋਂ ਜ਼ਖ਼ਮੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸੰਜੇ ਤਲਵਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਵੀ ਹਾਜ਼ਰ ਸਨ।