ਰਾਜਾ ਵੜਿੰਗ ਦੀ ਖੁੱਲ੍ਹੀ ਚੁਣੌਤੀ, ਸ਼ਰੇਆਮ ਕਿਹਾ- 'ਹਾਈਕਮਾਂਡ ਮੈਨੂੰ ਭਗਵੰਤ ਮਾਨ ਦੇ ਖ਼ਿਲਾਫ਼ ਚੋਣ ਲੜਾਏ ਤਾਂ ਪਤਾ ਲੱਗ ਜਾਵੇਗਾ...'
ਕਾਂਗਰਸ ਪਾਰਟੀ ਵੱਲੋਂ ਪੰਜਾਬ ਭਰ ਵਿੱਚ 'ਹਰ ਬੂਥ ਕਾਂਗਰਸ ਮਜਬੂਤ' ਮੁਹਿੰਮ ਤਹਿਤ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਕੜੀ ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਨੇੜੇ ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਕੁਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।
Publish Date: Thu, 06 Aug 2026 01:48 PM (IST)
Updated Date: Thu, 06 Aug 2026 01:50 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ - ਕਾਂਗਰਸ ਪਾਰਟੀ ਵੱਲੋਂ ਪੰਜਾਬ ਭਰ ਵਿੱਚ 'ਹਰ ਬੂਥ ਕਾਂਗਰਸ ਮਜਬੂਤ' ਮੁਹਿੰਮ ਤਹਿਤ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਕੜੀ ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਨੇੜੇ ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਕੁਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।
ਦੱਸ ਦਈਏ ਕਿ ਰਾਜਾ ਵੜਿੰਗ ਨੇ ਇਸ ਦੌਰਾਨ ਕਿਹਾ ਕਿ ਜੇ ਪਾਰਟੀ ਹਾਈਕਮਾਂਡ ਨੇ ਮੈਨੂੰ ਵਿਧਾਨ ਸਭਾ ਚੋਣ ਲੜਾਉਣੀ ਹੈ ਤਾਂ ਮੈਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਤਾਂ ਪਤਾ ਲੱਗ ਜਾਵੇਗਾ ਕਿ ਮੇਰਾ ਕੌਮਪਰੋਮਾਇਜ਼ ਹੈ ਜਾਂ ਨਹੀਂ ਹੈ। ਮੰਤਰੀ ਰਾਕੇਸ਼ ਪਾਂਡੇ ਦੀ ਥਾਂ 'ਤੇ ਭਾਰਤ ਭੂਸ਼ਣ ਆਸੂ ਨੂੰ ਮੰਤਰੀ ਬਣਾ ਦਿੱਤਾ। ਹੋਰ ਤਾਂ ਹੋਰ ਸੁਰਿੰਦਰ ਡਾਵਰ ਦਾ ਵੀ ਹੱਕ ਮਾਰ ਦਿੱਤਾ ਗਿਆ।