ਮੁਲਾਜ਼ਮਾਂ ਦੇ DA 'ਤੇ ਰਾਜਾ ਵੜਿੰਗ ਦਾ ਅਲਟੀਮੇਟਮ, 15 ਦਿਨਾਂ 'ਚ ਡੀਏ ਨਾ ਮਿਲਿਆ ਤਾਂ ਸੜਕਾਂ ਤੋਂ ਸੰਸਦ ਤੱਕ ਲੱਗਣਗੇ ਧਰਨੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਭਰ ਵਿੱਚ 'ਹਰ ਬੂਥ ਕਾਂਗਰਸ ਮਜਬੂਤ' ਮੁਹਿੰਮ ਤਹਿਤ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਕੜੀ ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਨੇੜੇ ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕੁਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਪ੍ਰਦੇ
Publish Date: Thu, 06 Aug 2026 03:08 PM (IST)
Updated Date: Thu, 06 Aug 2026 03:12 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ - ਕਾਂਗਰਸ ਪਾਰਟੀ ਵੱਲੋਂ ਪੰਜਾਬ ਭਰ ਵਿੱਚ 'ਹਰ ਬੂਥ ਕਾਂਗਰਸ ਮਜਬੂਤ' ਮੁਹਿੰਮ ਤਹਿਤ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਕੜੀ ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਨੇੜੇ ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕੁਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਵਿਧਾਨ ਸਭਾ ਪੱਧਰ ਉੱਪਰ ਮੁਹਿੰਮ ਵਿੱਢੀ ਜਾਵੇਗੀ। ਇਹ ਮੁਹਿੰਮ 11 ਜਾਂ 12 ਅਗਸਤ ਨੂੰ ਸ਼ੁਰੂ ਕੀਤੀ ਜਾਵੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਮੁਲਾਜਮਾਂ ਦਾ 15 ਦਿਨ ਵਿੱਚ ਡੀਏ ਨਾ ਦਿੱਤਾ ਗਿਆ ਤਾਂ ਕਾਂਗਰਸ ਪਾਰਟੀ ਸੜਕ ਤੋਂ ਲੈ ਕੇ ਸੰਸਦ ਤੱਕ ਧਰਨਾ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਦੀ ਰਿਪੋਰਟ ਹਾਈ ਕਮਾਂਡ ਨੂੰ ਭੇਜੀ ਜਾਵੇਗੀ। ਇਸ ਮੌਕੇ ਭੁਪੇਸ਼ ਬਘੇਲ ਪੰਜਾਬ ਮਾਮਲਿਆਂ ਦੇ ਇੰਚਾਰਜ, ਰਵਿੰਦਰ ਡਾਲਵੀ ਸਹਿ ਇੰਚਾਰਜ ਪੰਜਾਬ ਮਾਮਲੇ ਆਦਿ ਹਾਜ਼ਰ ਸਨ।