ਸੁਖਦੇਵ ਗਰਗ, ਜਗਰਾਓਂ : ਸਥਾਨਕ ਸਰਵਹਿੱਤਕਾਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਪਿੰ੍ਸੀਪਲ ਨੀਲੂ ਨਰੂਲਾ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਇਸ ਪਵਿੱਤਰ ਦਿਹਾੜੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਭੈਣ ਭਰਾ ਦੇ ਇਸ ਪਵਿੱਤਰ ਰਿਸ਼ਤੇ ਦੀ ਮਰਿਆਦਾ ਬਾਰੇ ਰੂਬਰੂ ਕਰਵਾਇਆ।

ਇਸ ਦੌਰਾਨ ਵਿਦਿਆਰਥਣਾਂ ਨੇ ਆਪਣੇ ਸਹਿਪਾਠੀ ਵਿਦਿਆਰਥੀਆਂ ਦੇ ਰੱਖੜੀ ਬੰਨ੍ਹੀ ਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਰੱਖੜੀ ਦੇ ਤਿਉਹਾਰ ਨਾਲ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੇ ਗੀਤ ਵੀ ਗਾਏ।