ਪੱਤਰ ਪੇ੍ਰਕ, ਬੀਜਾ

ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਤੇ ਸਰਕਾਰੀ ਮਿਡਲ ਸਕੂਲ ਬਰਮਾਲੀਪੁਰ ਤੇ ਐੱਨਆਰਆਈ, ਪਿੰਡ ਦੀ ਪੰਚਾਇਤ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜਾਓ“ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਮਾਲੀਪੁਰ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਵਾਰਡਾਂ, ਗੁਰਦੁਆਰੇ ਤੇ ਪਿੰਡ ਦੀਆਂ ਗਲੀਆਂ ਵਿੱਚੋਂ ਹੁੰਦੀ ਹੋਈ ਸਮਾਪਤ ਹੋਈ। ਸਕੂਲ ਦੀਆਂ ਵਿਦਿਆਰਥਣਾਂ, ਸਟਾਫ ਤੇ ਆਂਗਣਵਾੜੀ ਸੁਪਰਵਾਈਜ਼ਰਾਂ ਨੇ ਹਿੱਸਾ ਲਿਆ। ਵਿਦਿਆਰਥਣਾਂ ਨੇ ਹੱਥਾਂ 'ਚ ਵੱਖ-ਵੱਖ ਕਿਸਮਾਂ ਦੇ ਸਲੋਗਨ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨਤੇ ਧੀਆਂ ਦੇ ਹੱਕ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਨਾਅਰੇ ਲਗਾ ਰਹੀਆਂ ਸਨ।ਸੀਡੀਪੀਓ ਦੋਰਾਹਾ ਕਮਲਜੀਤ ਕੌਰ ਨੇ ਕਿਹਾ ਕਿ ਅਜੋਕੇ ਦੌਰ ਵਿਚ ਧੀ ਤੇ ਪੁੱਤ ਵਿਚ ਰਤਾ ਫ਼ਰਕ ਨਹੀਂ ਰਹਿ ਗਿਆ ਤੇ ਨਾ ਹੀ ਸਾਨੂੰ ਦੋਹਾਂ ਵਿਚ ਕਿਸੇ ਕਿਸਮ ਦਾ ਭੇਦ ਭਾਵ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰਾਂ ਦੀਆਂ ਰੈਲੀਆਂ ਨਾਲ ਲੋਕਾਂ ਦੇ ਨਾਲ-ਨਾਲ ਵਿਦਿਆਰਥੀ ਵਰਗ ਵੀ ਜਾਗਰੂਕ ਹੁੰਦਾ ਹੈ। ਇਨ੍ਹਾਂ ਰੈਲੀਆਂ ਤੋਂ ਲੋਕਾਂ ਨੂੰ ਜਾਗਰੂਕ ਹੋ ਕੇ ਧੀ ਤੇ ਪੁੱਤ ਸਬੰਧੀ ਬਣਾਈ ਸੋਚ ਨੂੰ ਖ਼ਤਮ ਕਰਨਾ ਚਾਹੀਦਾ ਹੈ। ਇਸ ਮੌਕੇ ਐੱਨਆਰਆਈ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਬਰਮਾਲੀਪੁਰ ਸਮੇਤ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਹਾਜ਼ਰ ਸਨ।