ਰਾਮਗੜੀਆ ਐਜੂਕੇਸ਼ਨ ਕੌਂਸਲ ਨੇ ਵਧੀਆ ਨਤੀਜਿਆਂ ਲਈ ਵਿਦਿਆਥੀਆਂ ਨੂੰ ਦਿੱਤੀ ਵਧਾਈ
ਰਾਮਗੜੀਆ ਐਜੂਕੇਸ਼ਨ ਕੌਂਸਲ ਨੇ ਵਧੀਆ ਨਤੀਜਿਆਂ ਲਈ ਵਿਦਿਆਥੀਆਂ ਨੂੰ ਦਿੱਤੀ ਵਧਾਈ
Publish Date: Tue, 12 May 2026 07:18 PM (IST)
Updated Date: Wed, 13 May 2026 04:10 AM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਰਾਮਗੜੀਆ ਕੋ-ਐਜੂਕੇਸ਼ਨ ਕੌਂਸਲ ਦੇ ਅਧੀਨ ਚੱਲ ਰਹੇ ਅਦਾਰਿਆਂ ਵਿੱਚੋਂ ਇੱਕ ਰਾਮਗੜੀਆ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ, ਪ੍ਰਤਾਪ ਨਗਰ ਦਾ 10ਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਬਹੁਤ ਹੀ ਸ਼ਾਨਦਾਰ ਰਿਹਾ। ਇਸ ਨਤੀਜੇ ਵਿੱਚ ਵਧੀਆਂ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਰਾਮਗੜੀਆ ਕੋ-ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ, ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ , ਕੌਂਸਲ ਮੈਂਬਰ ਮੋਹਨ ਸਿੰਘ ਲੋਟੇ, ਜਸਪਾਲ ਸਿੰਘ ਅਤੇ ਰਣਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਕੜੀ ਮਿਹਨਤ ਲਈ ਦਿੱਤੇ ਮਾਰਗ ਦਰਸ਼ਨ ਅਤੇ ਨਿਰੰਤਰ ਲੱਗਨ ਦਾ ਨਤੀਜਾ ਹੈ। ਇਨ੍ਹਾਂ ਨਤੀਜਿਆਂ ਵਿੱਚ ਸਿਮਰਨ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਏਕਮਪ੍ਰੀਤ ਨੇ 85 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਸੁਖਜੋਤ ਸਿੰਘ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਉਮਾ ਪਨੇਸਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮ੍ਰਪਿਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਉਡਾਣਾਂ ਭਰਨ ਲਈ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਕੂਲ ਅਧਿਆਪਕਾਂ ਕਮਲਜੀਤ ਸਿੰਘ, ਭੁਪਿੰਦਰ ਕੌਰ ਅਤੇ ਪ੍ਰਵੀਨ ਰਾਣੀ ਨੇ ਵੀ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।