‘ਆਪ’ ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ’ਚ ਆਉਣ ਦਾ ਸਵਾਗਤ
ਰਣਜੀਤ ਸਿੰਘ ਹੀਰਾ ਵਲੋਂ ‘ਆਪ’ ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ’ਚ ਆਉਣ ਦਾ ਭਰਵਾਂ ਸਵਾਗਤ
Publish Date: Sat, 25 Apr 2026 08:11 PM (IST)
Updated Date: Sun, 26 Apr 2026 04:20 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਨੇ ਆਮ ਆਦਮੀ ਪਾਰਟੀ ਨੂੰ ਲੱਗੇ ਵੱਡੇ ਸਿਆਸੀ ਝਟਕੇ ਤੇ ਇਸ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਿਲ ਹੋਣ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਹੀਰਾ ਨੇ ਕਿਹਾ ਕਿ ਇਹ ਫ਼ੈਸਲਾ ਦਰਸਾਉਂਦਾ ਹੈ ਕਿ ‘ਆਪ’ ਦੀਆਂ ਨੀਤੀਆਂ ਤੋਂ ਹੁਣ ਉਨ੍ਹਾਂ ਦੇ ਆਪਣੇ ਵੱਡੇ ਆਗੂ ਵੀ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰਾਂ ਦਾ ਪਾਰਟੀ ਛੱਡਣਾ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਤੇ ਦੇਸ਼ ਦੇ ਮੁੱਦਿਆਂ ’ਤੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਂਬਰਾਂ ਦਾ ਭਾਜਪਾ ਨਾਲ ਜੁੜਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਵਿਕਾਸ ਦੀ ਰਾਜਨੀਤੀ ਵਿਚ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਹੀਰਾ ਅਨੁਸਾਰ ਇਹ ਮੈਂਬਰ ਹੁਣ ਰਾਜ ਸਭਾ ’ਚ ਪੰਜਾਬ ਦੇ ਅਸਲ ਮੁੱਦਿਆਂ ਨੂੰ ਵਧੇਰੇ ਮਜ਼ਬੂਤੀ ਨਾਲ ਚੁੱਕ ਸਕਣਗੇ, ਕਿਉਂਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ, ਜੋ ਸੂਬੇ ਦਾ ਸਰਬਪੱਖੀ ਵਿਕਾਸ ਕਰ ਸਕਦੀ ਹੈ।