- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਧਾਂਦਰਾ ਰੋਡ ਦੇ ਵਾਸੀ ਪ੍ਰਦੀਪ ਸਿੰਗਲਾ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨਾਂ ’ਤੇ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਫੋਨ ਅਤੇ ਆਵਾਜ਼ੀ ਸੁਨੇਹੇ ਆ ਰਹੇ ਸਨ। ਸ਼ਿਕਾਇਤ ਅਨੁਸਾਰ ਫੋਨ ਕਰਨ ਵਾਲਾ ਵਿਅਕਤੀ ਆਪਣੀ ਪਛਾਣ ਗੋਲਡੀ ਢਿੱਲੋ ਵਜੋਂ ਦੱਸਦਾ ਸੀ ਅਤੇ ਫਿਰੌਤੀ ਦੀ ਮੰਗ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ’ਚ ਇੱਕ ਕਾਰੋਬਾਰੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਿਦੇਸ਼ੀ ਮੋਬਾਈਲ ਨੰਬਰਾਂ ਤੋਂ ਲਗਾਤਾਰ ਧਮਕੀਆਂ ਦੇਣ ਅਤੇ ਗੋਲਡੀ ਢਿੱਲੋ ਦੇ ਨਾਮ ’ਤੇ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਦੇਣ ਵਾਲੇ ਵਿਅਕਤੀ ਵੱਲੋਂ ਫਿਰੌਤੀ ਦੀ ਮੰਗ ਪੂਰੀ ਨਾ ਕਰਨ ’ਤੇ ਕਾਰੋਬਾਰੀ ਦੇ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਅਗਵਾ ਕਰਨ ਦੀ ਧਮਕੀ ਵੀ ਦਿੱਤੀ ਗਈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਸਦਰ ਦੀ ਪੁਲਿਸ ਨੇ ਗੋਲਡੀ ਢਿੱਲੋ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਧਾਂਦਰਾ ਰੋਡ ਦੇ ਵਾਸੀ ਪ੍ਰਦੀਪ ਸਿੰਗਲਾ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨਾਂ ’ਤੇ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਫੋਨ ਅਤੇ ਆਵਾਜ਼ੀ ਸੁਨੇਹੇ ਆ ਰਹੇ ਸਨ। ਸ਼ਿਕਾਇਤ ਅਨੁਸਾਰ ਫੋਨ ਕਰਨ ਵਾਲਾ ਵਿਅਕਤੀ ਆਪਣੀ ਪਛਾਣ ਗੋਲਡੀ ਢਿੱਲੋ ਵਜੋਂ ਦੱਸਦਾ ਸੀ ਅਤੇ ਫਿਰੌਤੀ ਦੀ ਮੰਗ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ।
ਸ਼ਿਕਾਇਤ ’ਚ ਪੁਲਿਸ ਨੂੰ ਚਾਰ ਵਿਦੇਸ਼ੀ ਮੋਬਾਈਲ ਨੰਬਰ ਵੀ ਦਿੱਤੇ ਗਏ ਹਨ। ਇਨ੍ਹਾਂ ’ਚ ਬ੍ਰਿਟੇਨ, ਪੁਰਤਗਾਲ ਸਮੇਤ ਹੋਰ ਵਿਦੇਸ਼ੀ ਨੰਬਰ ਦੱਸੇ ਗਏ ਹਨ। ਪੁਲਿਸ ਵੱਲੋਂ ਇਨ੍ਹਾਂ ਨੰਬਰਾਂ ਤੋਂ ਆਈਆਂ ਕਾਲਾਂ ਅਤੇ ਆਵਾਜ਼ੀ ਸੁਨੇਹਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੰਬਰਾਂ ਦੀ ਵਰਤੋਂ ਕੌਣ ਕਰ ਰਿਹਾ ਸੀ।
ਪੜਤਾਲ ਦੌਰਾਨ ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਧਮਕੀਆਂ ਦੇਣ ਵਾਲਾ ਵਿਅਕਤੀ ਅਸਲ ਵਿੱਚ ਗੋਲਡੀ ਢਿੱਲੋ ਹੀ ਹੈ ਜਾਂ ਕਿਸੇ ਹੋਰ ਵਿਅਕਤੀ ਵੱਲੋਂ ਉਸ ਦੇ ਨਾਮ ਦੀ ਵਰਤੋਂ ਕਰਕੇ ਕਾਰੋਬਾਰੀ ਤੋਂ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਧਮਕੀ ਦੇਣ ਵਾਲੇ ਵਿਅਕਤੀ ਦੇ ਸੰਭਾਵਿਤ ਸਾਥੀਆਂ ਅਤੇ ਉਸ ਨਾਲ ਸੰਪਰਕ ਵਿੱਚ ਰਹਿਣ ਵਾਲੇ ਲੋਕਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਵਿਦੇਸ਼ੀ ਨੰਬਰਾਂ ਦੀ ਪੜਤਾਲ ਦੇ ਨਾਲ-ਨਾਲ ਫੋਨ ਕਾਲਾਂ, ਆਵਾਜ਼ੀ ਸੁਨੇਹਿਆਂ ਅਤੇ ਹੋਰ ਤਕਨੀਕੀ ਜਾਣਕਾਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰਕੇ ਧਮਕੀਆਂ ਦੇ ਪਿੱਛੇ ਮੌਜੂਦ ਵਿਅਕਤੀ ਅਤੇ ਉਸ ਦੇ ਸੰਪਰਕਾਂ ਬਾਰੇ ਪਤਾ ਲਗਾਉਣ ਲਈ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।