ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ: ਹੋਟਲਾਂ 'ਚ ਲਿਜਾ ਕੇ ਬਣਾਉਂਦਾ ਰਿਹਾ ਸਰੀਰਕ ਸੰਬੰਧ, ਪੁਲਿਸ ਪੜਤਾਲ ਤੋਂ ਬਾਅਦ ਮੁਕੱਦਮਾ ਦਰਜ
ਵਿਆਹ ਦਾ ਵਾਅਦਾ ਕਰਕੇ ਇੱਕ ਲੜਕੀ ਨਾਲ ਲੰਬੇ ਸਮੇਂ ਤੱਕ ਸਰੀਰਕ ਸਬੰਧ ਬਣਾਉਣ ਅਤੇ ਬਾਅਦ ਵਿੱਚ ਕਿਸੇ ਹੋਰ ਨਾਲ ਵਿਆਹ ਕਰਵਾਉਣ ਦੇ ਦੋਸ਼ਾਂ ਹੇਠ ਲੁਧਿਆਣਾ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ ਇੱਕ ਲੜਕੀ ਨੇ ਦੋਸ਼ ਲਗਾਇਆ ਕਿ ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਅਮਨਦੀਪ ਸਿੰਘ ਨੇ ਉਸ ਨਾਲ ਵਿਆਹ ਕਰਨ ਦਾ ਭਰੋਸਾ ਦਿੱਤਾ ਸੀ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਨੇ ਇਸ ਭਰੋਸੇ ਦੇ ਆਧਾਰ ’ਤੇ ਉਸ ਨੂੰ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਅਤੇ ਹੋਟਲਾਂ ਵਿੱਚ ਲੈ ਜਾ ਕੇ ਕਈ ਵਾਰ ਸਰੀਰਕ ਸਬੰਧ ਬਣਾਏ।
Publish Date: Sat, 20 Jun 2026 11:57 AM (IST)
Updated Date: Sat, 20 Jun 2026 11:59 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਵਿਆਹ ਦਾ ਵਾਅਦਾ ਕਰਕੇ ਇੱਕ ਲੜਕੀ ਨਾਲ ਲੰਬੇ ਸਮੇਂ ਤੱਕ ਸਰੀਰਕ ਸਬੰਧ ਬਣਾਉਣ ਅਤੇ ਬਾਅਦ ਵਿੱਚ ਕਿਸੇ ਹੋਰ ਨਾਲ ਵਿਆਹ ਕਰਵਾਉਣ ਦੇ ਦੋਸ਼ਾਂ ਹੇਠ ਲੁਧਿਆਣਾ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ ਇੱਕ ਲੜਕੀ ਨੇ ਦੋਸ਼ ਲਗਾਇਆ ਕਿ ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਅਮਨਦੀਪ ਸਿੰਘ ਨੇ ਉਸ ਨਾਲ ਵਿਆਹ ਕਰਨ ਦਾ ਭਰੋਸਾ ਦਿੱਤਾ ਸੀ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਨੇ ਇਸ ਭਰੋਸੇ ਦੇ ਆਧਾਰ ’ਤੇ ਉਸ ਨੂੰ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਅਤੇ ਹੋਟਲਾਂ ਵਿੱਚ ਲੈ ਜਾ ਕੇ ਕਈ ਵਾਰ ਸਰੀਰਕ ਸਬੰਧ ਬਣਾਏ।
ਪੀੜਤਾ ਨੇ ਦੱਸਿਆ ਕਿ ਉਹ ਮੁਲਜ਼ਮ ਦੀਆਂ ਗੱਲਾਂ ’ਤੇ ਵਿਸ਼ਵਾਸ ਕਰਦੀ ਰਹੀ, ਪਰ ਬਾਅਦ ਵਿੱਚ ਉਸ ਨੂੰ ਪਤਾ ਲੱਗਾ ਕਿ ਅਮਨਦੀਪ ਸਿੰਘ ਨੇ ਕਿਸੇ ਹੋਰ ਲੜਕੀ ਨਾਲ ਵਿਆਹ ਕਰਵਾ ਲਿਆ ਹੈ। ਇਸ ਤੋਂ ਬਾਅਦ ਉਸ ਨੇ ਇਨਸਾਫ਼ ਲਈ ਪੁਲਿਸ ਕੋਲ ਪਹੁੰਚ ਕੀਤੀ।
ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਪੜਤਾਲ ਕੀਤੀ। ਪੜਤਾਲ ਉਪਰੰਤ ਦੋਸ਼ ਪਹਿਲੀ ਨਜ਼ਰ ਵਿੱਚ ਸਹੀ ਪਾਏ ਜਾਣ ’ਤੇ ਡਿਵੀਜ਼ਨ ਨੰਬਰ-7 ਵਿੱਚ ਮੁਲਜ਼ਮ ਅਮਨਦੀਪ ਸਿੰਘ ਖ਼ਿਲਾਫ਼ ਧਾਰਾ 376(2) ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ।
ਜਾਂਚ ਅਧਿਕਾਰੀ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।