ਸੁਸ਼ੀਲ ਕੁਮਾਰ ਸ਼ਸ਼ੀ ,ਲੁਧਿਆਣਾ : ਥਾਣਾ ਸਰਾਭਾ ਨਗਰ ਦੇ ਅਧੀਨ ਪੈਂਦੇ ਇਸ ਇਲਾਕੇ ਦੇ ਸ਼ਮਸ਼ਾਨ ਘਾਟ ਵਿਚ 15 ਸਾਲ ਦੀ ਨਾਬਾਲਗ ਬੱਚੀ ਨਾਲ ਜਬਰ ਜਨਾਹ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ| ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਉਪਰ ਇਲਾਕੇ ਦੇ ਹੀ ਰਹਿਣ ਵਾਲੇ ਇਕ ਨੌਜਵਾਨ ਦੇ ਖਿਲਾਫ ਜਬਰ-ਜ਼ਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ| ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਬੇਟੀ ਰਾਤ ਦੇ ਸਾਢੇ ਨੌਂ ਵਜੇ ਦੇ ਕਰੀਬ ਘਰ ਦੇ ਲਾਗੇ ਹੀ ਮੌਜੂਦ ਸੀ । ਇਸੇ ਦੌਰਾਨ ਮੁਲਜ਼ਮ ਉਸ ਨੂੰ ਇਹ ਆਖ ਕੇ ਲੈ ਗਿਆ ਕਿ ਉਸਦੀ ਮਾਸੀ ਬਿਮਾਰ ਹੈ| ਮਾਸੀ ਕੋਲ ਲਿਜਾਣ ਦਾ ਝਾਂਸਾ ਦੇ ਕੇ ਮੁਲਜ਼ਮ ਉਸਨੂੰ ਸ਼ਮਸ਼ਾਨਘਾਟ ਦੇ ਅੰਦਰ ਲੈ ਗਿਆ| ਜਿੱਥੇ ਡਰਾ ਧਮਕਾ ਕੇ ਲੜਕੀ ਦੀ ਆਬਰੂ ਲੁੱਟ ਲਈ| ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਸੁਖਜੀਤ ਸਿੰਘ ਦਾ ਕਹਿਣਾ ਹੈ ਕਿ ਹੈ ਪੁਲਿਸ ਨੇ ਨੌਜਵਾਨ ਦੇ ਖਿਲਾਫ ਐਫ ਆਈ ਆਰ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ|

Posted By: Seema Anand