ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਹਵਸ ਵਿੱਚ ਅੰਨ੍ਹਾ ਹੋਇਆ ਨੌਜਵਾਨ ਗਲੀ ਵਿੱਚ ਖੇਡ ਰਹੀ ਅੱਠ ਸਾਲਾਂ ਦੀ ਮਾਸੂਮ ਬੱਚੀ ਨੂੰ ਵੀਰਾਨ ਥਾਂ 'ਤੇ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ । ਲੜਕੀ ਦੇ ਰੋਣ ਦੀ ਆਵਾਜ਼ ਸੁਣ ਕੇ ਇਲਾਕੇ ਦੇ ਕੁਝ ਲੋਕ ਇਕੱਠੇ ਹੋ ਗਏ ਲੋਕਾਂ ਨੇ ਨੌਜਵਾਨ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ। ਸੂਤਰਾਂ ਮੁਤਾਬਕ ਛਿੱਤਰ ਪਰੇਡ ਕਰਨ ਤੋਂ ਬਾਅਦ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ।

ਜਾਣਕਾਰੀ ਮੁਤਾਬਿਕ ਝੁੱਗੀਆਂ ਵਿੱਚ ਰਹਿਣ ਵਾਲੀ ਅੱਠ ਸਾਲਾਂ ਦੀ ਮਾਸੂਮ ਬੱਚੀ ਗਲੀ ਵਿੱਚ ਖੇਡ ਰਹੀ ਸੀ । ਬੱਚੀ 'ਤੇ ਮਾੜੀ ਨਜ਼ਰ ਰੱਖੀ ਬੈਠਾ ਮੁਲਜ਼ਮ ਗੋਰਾ ਉਰਫ ਈਸ਼ਵਰ ਉਸ ਨੂੰ ਗੱਲਾਂ ਵਿੱਚ ਲਗਾ ਕੇ ਪੁਰਾਣੀ ਸਬਜ਼ੀ ਮੰਡੀ ਦੇ ਪੈਟਰੋਲ ਪੰਪ ਦੇ ਪਿੱਛੇ ਲੈ ਗਿਆ ,ਜਿੱਥੇ ਉਸ ਨੇ ਮਾਸੂਮ ਦੇ ਨਾਲ ਜਬਰ ਨਾਹ ਕੀਤਾ।ਲੜਕੀ ਦੀ ਰੋਣ ਦੀ ਆਵਾਜ਼ ਸੁਣ ਕੇ ਆਲੇ ਦੁਆਲੇ ਦੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੇ ਮੁਲਜ਼ਮ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ।

ਇਸ ਮਾਮਲੇ ਵਿੱਚ ਥਾਣਾ ਦਰੇਸੀ ਦੇ ਇੰਚਾਰਜ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।ਜ਼ਖਮੀ ਹੋਈ ਬੱਚੀ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਚਾਈਲਡ ਵਾਰਡ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ ।

Posted By: Jagjit Singh