ਭਾਜਪਾ ’ਚ ਆਏ ਨੌਜਵਾਨਾਂ ਦਾ ਮੀਲੂ ਵੱਲੋਂ ਭਰਵਾਂ ਸਵਾਗਤ
ਭਾਜਪਾ ਵਿੱਚ ਸ਼ਾਮਲ ਹੋਣ 'ਤੇ ਨੌਜਵਾਨਾਂ ਦਾ ਰਸ਼ਪਾਲ ਸਿੰਘ ਮੀਲੂ ਵੱਲੋਂ ਭਰਵਾਂ ਸਵਾਗਤ
Publish Date: Sat, 09 May 2026 07:13 PM (IST)
Updated Date: Sun, 10 May 2026 04:12 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਹਲਕਾ ਸਾਹਨੇਵਾਲ ਦੇ ਨੌਜਵਾਨਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਲੂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੈਂਕੜੇ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਭਾਜਪਾ ਦਾ ਪੱਲਾ ਫ਼ੜਿਆ। ਉਨ੍ਹਾਂ ਅੱਗੇ ਦੱਸਿਆ ਅੱਜ ਪੰਜਾਬ ਦਾ ਹਰ ਵਰਗ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਜਗਾਰੀ ਅਤੇ ਭਾਜਪਾ ਦੀ ਰਾਸ਼ਟਰਵਾਦ ਦੀ ਨੀਤੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਦੇਸ਼ ਪ੍ਰਤੀ ਕੰਮ ਕਰਨ ਲਈ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਸ਼ਾਮਲ ਹੋਏ ਨੌਜਵਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਨਵੇਂ ਜੁੜੇ ਨੌਜਵਾਨਾਂ ਨੂੰ ਇਹ ਵੀ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਲੋਕ ਭਲਾਈ ਸਕੀਮਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋੜਵੰਦ ਵਿਅਕਤੀਆਂ ਤੱਕ ਇਹ ਸਕੀਮਾਂ ਪਹੁੰਚਾਉਣ ਵਿੱਚ ਅਹਿਮ ਰੋਲ ਅਦਾ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਾਮਿਲ ਹੋਣ ਵਾਲਿਆ ਵਿੱਚ ਅਰੁਣ ਪਪਨੇਜਾ, ਸ਼ਿਸਪਾਲ ਬਿਰਲਾ, ਸੁਰਜੀਤ ਸਿੰਘ, ਅਜੈਬ ਸਿੰਘ, ਪੰਕਜ ਬਿਰਲਾ, ਪੰਕਜ ਤਿਵਾੜੀ, ਮੋਹਿਤ ਕੁਮਾਰ, ਸੋਨੂੰ ਸ਼ਰਮਾ, ਗੋਪਾਲ ਸ਼ਰਮਾ, ਆਨੰਦ ਕੁਮਾਰ ਆਦਿ ਭਾਰੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਸਨ।