ਪੱਤਰ ਪ੍ਰਰੇਰਕ, ਲੁਧਿਆਣਾ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰਰੋਗਰਾਮ 'ਮਿਸ਼ਨ ਘਰ ਘਰ ਰੋਜ਼ਗਾਰ ਤੇ ਕਰੋਬਾਰ' ਤਹਿਤ ਰਾਸ਼ਨ ਡਿਪੂ (ਐਫ.ਪੀ.ਐਸ) ਅਲਾਟ ਕਰਨ ਲਈ ਇਸ ਸਬੰਧੀ ਜ਼ਿਲ੍ਹੇ ਵਿੱਚ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 7,219 ਰਾਸ਼ਨ ਡਿਪੂ ਅਲਾਟ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 460 ਜ਼ਿਲ੍ਹਾ ਲੁਧਿਆਣਾ ਵਿੱਚ ਹੋਣਗੇ।

ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਬਚਤ ਭਵਨ ਵਿਖੇ ਆਯੋਜਿਤ ਕੀਤਾ ਗਿਆ, ਜਿਥੇ ਭਾਰਤ ਭੂਸ਼ਣ ਆਸ਼ੂ ਵੱਲੋਂ 15 ਅਜਿਹੇ ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸੰਜੇ ਤਲਵਾੜ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਪੀਐਮਆਈਡੀਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਬੈਕਫਿੰਕੋ ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਗਾਲਿਬ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।