ਸੰਤੋਸ਼ ਕੁਮਾਰ ਸਿੰਗਲਾ, ਮਲੌਦ

ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਣ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਵਿਅਕਤੀਆਂ ਤੱਕ ਰਾਸ਼ਨ ਪਹੁੰਚਾਉਂਣ ਦੀ ਮੁਹਿੰਮ ਤਹਿਤ ਪਿੰਡ ਸੀਹਾਂ ਦੌਦ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੇ ਰਾਸ਼ਨ ਦੀ ਵੰਡ ਬੀਡੀਪੀਓ ਨਵਨੀਤ ਜੋਸ਼ੀ, ਕਾਂਗਰਸ ਦੇ ਸੂਬਾ ਸਕੱਤਰ ਕੁਲਬੀਰ ਸਿੰਘ ਸੋਹੀਆ ਅਤੇ ਬਲਾਕ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆ ਆਦਿ ਦੀ ਹਾਜ਼ਰੀ ਵਿੱਚ ਕੀਤੀ ਗਈ। ਇਸ ਮੌਕੇ ਸਰਪੰਚ ਜਸਵੀਰ ਸਿੰਘ ਸੀਹਾਂ ਦੌਦ, ਸਰਪੰਚ ਜਗਤਾਰ ਸਿੰਘ ਉੱਚੀ ਦੌਦ, ਯੂਥ ਆਗੂ ਇੰਦਰਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।