- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਦਨੀਪੁਰ ਨੂੰ ਟਿਕਟ ਮਿਲਣ ਤੇ ਰੌਣੀ ਵੱਲੋਂ ਖੁਸ਼ੀ ਪ੍ਰਗਟ

ਹਰਪ੍ਰੀਤ ਸਿੰਘ ਮਾਂਹਪੁਰ, ਪੰਜਾਬੀ ਜਾਗਰਣ, ਜੌੜੇਪੁਲ ਜਰਗ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਵੱਲੋਂ ਵਿਧਾਨ ਸਭਾ ਹਲਕਾ ਪਾਇਲ ਤੋਂ ਆਪਣੇ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਨੂੰ ਟਿਕਟ ਦੇਣ ਦੇ ਨਾਲ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਹੈ। ਜਥੇਦਾਰ ਮਦਨੀਪੁਰ ਨੂੰ ਟਿਕਟ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਪੀਏਡੀਬੀ ਦੋਰਾਹਾ ਦੇ ਸਾਬਕਾ ਚੇਅਰਮੈਨ ਜਸਕਰਨਜੀਤ ਸਿੰਘ ਪਿੰਟੂ ਰੌਣੀ ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਹਲਕਾ ਪਾਇਲ ਦੇ ਪ੍ਰਧਾਨ ਦਰਸ਼ਨ ਸਿੰਘ ਰੌਣੀ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਜਥੇ. ਮਦਨੀਪੁਰ ਨੂੰ ਮੁਬਾਰਕਵਾਦ ਦਿੱਤੀ। ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਪਾਰਟੀ ਦੇ ਟਕਸਾਲੀ ਆਗੂ ਤੇ ਹਲਕਾ ਇੰਚਾਰਜ ਜਥੇ. ਮਨਜੀਤ ਸਿੰਘ ਮਦਨੀਪੁਰ ਨੂੰ ਟਿਕਟ ਦੇਕੇ ਹਲਕੇ ਦੇ ਲੋਕਾਂ ਦੀ ਆਵਾਜ਼ ਸੁਣੀ ਹੈ ਅਤੇ ਜਥੇ. ਮਦਨੀਪੁਰ ਇਕ ਬੇਹੱਦ ਇਮਾਨਦਾਰ, ਮਿਹਨਤੀ ਤੇ ਬੇਦਾਗ ਸਵੀ ਦੇ ਮਾਲਕ ਹਨ ਤੇ ਉਨ੍ਹਾਂ ਨੂੰ ਸਮੁੱਚੇ ਹਲਕੇ ਦੇ ਵਕਰਕ ਚੰਗੀ ਤਰਾਂ ਜਾਣਦੇ ਹਨ ਤੇ ਜਥੇ. ਮਦਨੀਪੁਰ ਨੂੰ ਟਿਕਟ ਮਿਲਣ ਨਾਲ ਹਲਕੇ ਦੇ ਅਕਾਲੀ ਵਰਕਰਾਂ ਚ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਤੇ ਜਥੇ. ਮਦਨੀਪੁਰ ਹਲਕਾ ਪਾਇਲ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।