- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Ravneet Singh Bittu ਨੂੰ ਸ਼ਨਿਚਰਵਾਰ ਨੂੰ ਪੰਜਾਬ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਉਨ੍ਹਾਂ PAU ਦੇ ਗੇਟ ਨੇੜੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਨੂੰ ਸ਼ਰਾਬ ਦੀਆਂ ਬੋਤਲਾਂ, ਅੰਡੇ ਤੇ ਟਮਾਟਰ ਦਿਖਾਏ। ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇ 100 ਤੋਂ ਵੱਧ ਵਰਕਰਾਂ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਅਤੇ ਗੱਡੀਆਂ 'ਤੇ ਪੱਥਰ ਤੇ ਅੰਡੇ ਸੁੱਟੇ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਨਿਚਰਵਾਰ ਨੂੰ ਲੁਧਿਆਣਾ ਫੇਰੀ ਦੌਰਾਨ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹੱਥ 'ਚ ਪੰਜਾਬ ਮਾਅਰਕਾ ਸ਼ਰਾਬ ਦਾ ਅਧੀਆ, ਟਮਾਟਰ ਤੇ ਆਂਡੇ ਦਿਖਾ ਕੇ ਪਹਿਲਾਂ ਪ੍ਰਦਰਸ਼ਨ ਕੀਤਾ ਤੇ ਉਸ ਤੋਂ ਬਾਅਦ ਉਨ੍ਹਾਂ ਸੀਐਮ ਦੇ ਕਾਫਲੇ 'ਤੇ ਆਂਡੇ ਤੇ ਟਮਾਟਰ ਸੁੱਟੇ ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਬਣੇ ਹੈਲੀਪੈਡ 'ਤੇ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਤੋਂ ਆਏ ਸਨ। ਉਸ ਤੋਂ ਬਾਅਦ ਪੀਏਯੂ ਦੇ ਗੇਟ ਨੰਬਰ ਅੱਠ ਤੋਂ ਆਪਣੇ ਕਾਫਲੇ ਰਾਹੀਂ ਇੰਡੋਰ ਸਟੇਡੀਅਮ ਪੱਖੋਵਾਲ ਰੋਡ ਵਿਖੇ ਆਮ ਆਦਮੀ ਪਾਰਟੀ ਦੇ ਸਮਾਗਮ 'ਚ ਸ਼ਾਮਿਲ ਹੋਣ ਰਵਾਨਾ ਹੋਣ ਲੱਗੇ ਤਾਂ ਗੇਟ ਦੇ ਬਾਹਰ ਪੁੱਲ ਉੱਪਰ ਬਿੱਟੂ ਨੇ ਮੁੱਖ ਮੰਤਰੀ ਦੇ ਕਾਫਲੇ 'ਤੇ ਆਂਡੇ ਤੇ ਟਮਾਟਰ ਮਾਰੇ ਜਿਸ ਨੂੰ ਦੇਖਦਿਆਂ ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਹਿਰਾਸਤ 'ਚ ਲੈ ਲਿਆ ਤੇ ਉਨ੍ਹਾਂ ਨੂੰ ਮੌਕੇ ਤੋਂ ਹਟਾ ਦਿੱਤਾ ਗਿਆ।