ਸੁਖਦੇਵ ਗਰਗ, ਜਗਰਾਓਂ : ਬਲਾਕ ਜਗਰਾਓਂ ਦੇ ਕੱਚੇ ਅਧਿਆਪਕਾਂ ਵੱਲੋਂ ਬੁੱਧਵਾਰ ਕੱਚੇ ਅਧਿਆਪਕਾਂ ਨੇ ਬੀਪੀਈਓ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਪ੍ਰਧਾਨ ਕਰਮਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਤਾਰਾਂ ਸਾਲਾਂ ਤੋਂ ਕੱਚੇ ਅਧਿਆਪਕ ਵਿਭਾਗ ਵਿੱਚ ਨਿਗੂਣੀਆਂ ਤਨਖ਼ਾਹਾਂ 'ਤੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਪ੍ਰਰੀ-ਪ੍ਰਰਾਇਮਰੀ ਜਮਾਤਾਂ ਨੂੰ ਪੰਜਾਬ ਵਿੱਚ ਅਸੀਂ ਹੀ ਕਾਮਯਾਬ ਕੀਤਾ ਹੈ। ਉਨਾਂ੍ਹ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੇ ਸਾਰੇ ਸਰਵੇ ਵੀ ਵਿਭਾਗ ਦੁਆਰਾ ਸਾਡੇ ਰਾਹੀਂ ਹੀ ਕਰਵਾਏ ਜਾਂਦੇ ਹਨ ਅਤੇ ਸਾਢੇ ਸਾਲ ਪਹਿਲਾਂ ਕਾਂਗਰਸ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਪੱਕੇ ਕਰ ਦਿੱਤਾ ਜਾਵੇਗਾ ਪਰ ਕੁੱਝ ਵੀ ਨਹੀਂ ਕੀਤਾ ਗਿਆ ਇਸ ਕਰ ਕੇ ਹੁਣ ਅਸੀਂ ਮੋਹਾਲੀ ਵਿਖੇ ਪੱਕਾ ਮੋਰਚਾ ਲਗਾ ਕੇ ਸਾਰੇ ਪੰਜਾਬ ਦੇ ਅਧਿਆਪਕਾਂ ਨੇ ਵਿਭਾਗੀ ਕੰਮਾਂ ਦਾ ਬਾਈਕਾਟ ਕਰ ਦਿੱਤਾ ਹੈ। ਉਨਾਂ੍ਹ ਕਿਹਾ ਕਿ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਹੱਲ ਨਾ ਕਰਨ ਦੇ ਰੋਸ ਵਜੋਂ ਬਲਾਕ ਜਗਰਾਓਂ ਦੇ ਕੱਚੇ ਅਧਿਆਪਕਾਂ ਵੱਲੋਂ 26 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪੋ੍ਜੈਕਟ ਤਹਿਤ ਚੱਲਣ ਵਾਲੇ ਸੈਮੀਨਾਰਾਂ ਅਤੇ ਵਿਭਾਗ ਦੇ ਸਾਰੇ ਆਨਲਾਈਨ ਕੰਮਾਂ ਦਾ ਪੂਰਨ ਤੌਰ ਤੇ ਬਾਈਕਾਟ ਕਰਨ ਸਬੰਧੀ ਬੀਪੀਈਓ ਜਗਰਾਓਂ ਨੀਲਮ ਕੁਮਾਰੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ, ਕਿਰਨਜੀਤ ਕੌਰ ਪਾਇਲ, ਮਨਦੀਪ ਕੌਰ, ਸੁਖਵਿੰਦਰ ਕੌਰ, ਕਰਮਜੀਤ ਕੌਰ, ਦਿਨੇਸ਼ ਕੁਮਾਰ, ਮਨਜੀਤ ਕੌਰ ਅਤੇ ਕਿਰਨਦੀਪ ਕੌਰ ਆਦਿ ਹਾਜ਼ਰ ਸਨ।