ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, DC ਲੁਧਿਆਣਾ ਨੇ ਅੱਧੇ ਘੰਟੇ ਬਾਅਦ ਹਟਾਇਆ Red Alert
DC Ludhiana ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਹਾਲ ਦੀ ਘੜੀ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਹਰ ਪ੍ਰਕਾਰ ਦੀ ਸਥਿਤੀ ਨਾਲ ਸਹਿਜੇ ਹੀ ਨਜਿੱਠਿਆ ਜਾ ਸਕੇ।
Publish Date: Sat, 10 May 2025 02:33 PM (IST)
Updated Date: Sat, 10 May 2025 03:08 PM (IST)
ਪੁਨੀਤ ਬਾਵਾ,ਪੰਜਾਬੀ ਜਾਗਰਣ ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਲੁਧਿਆਣਾ 'ਚ ਕਰੀਬ ਅੱਧੇ ਘੰਟੇ ਬਾਅਦ ਰੈੱਡ ਅਲਰਟ ਹਟਾ ਦਿੱਤਾ। ਡਿਪਟੀ ਕਮਿਸ਼ਨਰ ਨੇ ਗ੍ਰੀਨ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਆਪਣੇ ਘਰਾਂ ਤੇ ਕੰਮ ਵਾਲੀਆਂ ਥਾਵਾਂ ਵਿੱਚ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਹੈ। ਡੀਸੀ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਹਾਲ ਦੀ ਘੜੀ ਸਥਿਤੀ ਕਾਬੂ ਵਿੱਚ ਹੈ।ਉਨ੍ਹਾ ਨੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਤਾਂ ਜੋ ਹਰ ਪ੍ਰਕਾਰ ਦੀ ਸਥਿਤੀ ਨਾਲ ਸਹਿਜੇ ਹੀ ਨਜਿੱਠਿਆ ਜਾ ਸਕੇ। ਉਨਾਂ ਨੇ ਲੁਧਿਆਣਾ ਵਾਸੀਆਂ ਨੂੰ ਬਲੈਕ ਆਊਟ ਦੌਰਾਨ ਆਪਣੇ ਘਰ ਦੀਆਂ ਸਾਰੀਆਂ ਲਾਈਟਾਂ, ਇਨਵਰਟਰ ਦੀਆਂ ਲਾਈਟਾਂ ਤੇ ਹੋਰ ਰੋਸ਼ਨੀ ਵਾਲੀਆਂ ਚੀਜ਼ਾਂ ਨੂੰ ਬੰਦ ਕਰਨ ਦੀ ਵੀ ਹਦਾਇਤ ਕੀਤੀ ਹੈ।