ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 1 ’ਚ ਰਜਿਸਟ੍ਰੇਸ਼ਨ ਸ਼ੁਰੂ
ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 1 'ਚ ਰਜਿਸਟ੍ਰੇਸ਼ਨ ਸ਼ੁਰੂ
Publish Date: Fri, 20 Feb 2026 06:32 PM (IST)
Updated Date: Fri, 20 Feb 2026 06:33 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਨਗਰ ਕੌਂਸਲ ਸਾਹਨੇਵਾਲ ਵਾਰਡ ਨੰਬਰ 1 ਦੀ ਕੌਂਸਲਰ ਕੁਲਦੀਪ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕਰਵਾਈ ਗਈ ਹੈ। ਕੌਂਸਲਰ ਕੁਲਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੋ 10 ਲੱਖ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਮੌਜੂਦਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 1 ਚ ਹੈਲਥ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਹੈਲਥ ਕਾਰਡ ਬਣਾ ਕੇ ਹਰੇਕ ਵਾਰਡ ਵਾਸੀ ਨੂੰ ਪਰਿਵਾਰ ਨੂੰ 10 ਲੱਖ ਰੁਪਏ ਤਕ ਕੈਸ਼ਲੈੱਸ ਫ੍ਰੀ ਇਲਾਜ ਲੈਣ ਲਈ ਇਸ ਸਕੀਮ ਵਿੱਚ ਲਿਆਦਾ ਜਾਵੇਗਾ ਤਾਂ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹਿ ਸਕੇ ਅਤੇ ਇਸ ਕਾਰਡ ਰਾਹੀਂ ਹੁਣ ਗਰੀਬ ਨੂੰ ਕਿਸੇ ਤਰ੍ਹਾਂ ਦੇ ਪੈਸੇ ਦੀ ਚਿੰਤਾ ਕਰਨ ਦੀ ਕੋਈ ਵੀ ਜ਼ਰੂਰਤ ਨਹੀਂ ਹੋਵੇਗੀ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ ਅਤੇ ਮਰੀਜ਼ ਨੂੰ ਸਿਰਫ਼ ਆਪਣਾ ਹੈਲਥ ਕਾਰਡ ਲੈ ਕੇ ਜਾਣਾ ਹੋਵੇਗਾ। ਬਾਕੀ ਸਾਰਾ ਕੰਮ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਦੌਰਾਨ ਕੌਂਸਲਰ ਪੁੱਤਰ ਪ੍ਰਭਜੋਤ ਸਿੰਘ ਖਾਲਸਾ ਵੱਲੋਂ ਆਪ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਕਾਰਡ ਹਰ ਇੱਕ ਵਿਅਕਤੀ ਦਾ ਬਿਨਾਂ ਕਿਸੇ ਮਤਭੇਦ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਣਾਇਆ ਜਾਵੇਗਾ ਤਾਂ ਕਿ ਕੋਈ ਵੀ ਵਰਗ ਦਾ ਵਿਅਕਤੀ ਇਹ ਸਕੀਮ ਤੋਂ ਵਾਂਝਾ ਨਾ ਰਿਹ ਸਕੇ। ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਕੌਲ, ਪੁਸ਼ਪਿੰਦਰ ਕੌਰ, ਰਛਪਾਲ ਸਿੰਘ, ਗੁਰਜੀਤ ਸਿੰਘ, ਪਿਆਰਾ ਸਿੰਘ ਆਦਿ ਹੋਰ ਪਤਵੰਤੇ ਹਾਜ਼ਰ ਸਨ।