- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਇਸ ਮਾਮਲੇ ਵਿੱਚ 33 ਫੁੱਟਾਂ ਰੋਡ ਜਮਾਲਪੁਰ ਦੇ ਵਾਸੀ ਮੁਲਜ਼ਮ ਅਰਵਿੰਦ ਸ਼ਰਮਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। । ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 64 ਬੀਐਨਐਸ ਅਤੇ ਧਾਰਾ 4 ਤੇ 6 ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਲੜਕੀ ਦੀ ਮਾਂ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਤਿੰਨ ਬੱਚੇ ਆਪੋ-ਆਪਣੇ ਕੰਮਾਂ 'ਤੇ ਚਲੇ ਗਏ ਪਰ ਵਿਚਕਾਰ ਵਾਲੀ 16 ਸਾਲਾ ਧੀ ਘਰ ਵਿੱਚ ਮੌਜੂਦ ਸੀ

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਜਿਸ ਪਿਤਾ ਦੇ ਸਿਰ ’ਤੇ ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਦੇਣ ਦੀ ਜ਼ਿੰਮੇਵਾਰੀ ਹੁੰਦੀ ਹੈ, ਜਦੋਂ ਉਹੀ ਆਪਣੀ ਨਾਬਾਲਗ ਧੀ ਦੀ ਮਾਸੂਮੀਅਤ ਨੂੰ ਰੌਂਦ ਦੇਵੇ ਤਾਂ ਇਹ ਸਿਰਫ਼ ਇੱਕ ਪਰਿਵਾਰ ਦੀ ਤ੍ਰਾਸਦੀ ਨਹੀਂ, ਸਗੋਂ ਰਿਸ਼ਤਿਆਂ ਦੀ ਮਰਿਆਦਾ ਨੂੰ ਝੰਜੋੜ ਦੇਣ ਵਾਲੀ ਘਟਨਾ ਬਣ ਜਾਂਦੀ ਹੈ। ਇਨਸਾਨੀਅਤ ਨੂੰ ਸ਼ਰਮਸ਼ਾਰ ਕਰ ਦੇਣ ਵਾਲੀ ਇਹ ਘਟਨਾ ਲੁਧਿਆਣਾ ਦੇ ਮੁੰਡੀਆਂ ਕਲਾਂ ਇਲਾਕੇ ਵਿੱਚ ਵਾਪਰੀ। 16 ਸਾਲਾ ਨਾਬਾਲਗ ਲੜਕੀ ਨੇ ਆਪਣੇ ਸਕੇ ਪਿਤਾ ’ਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਲੜਕੀ ਨੇ ਇਹ ਵੀ ਦੋਸ਼ ਲਗਾਇਆ ਕਿ ਜਦੋਂ ਉਸਨੇ ਆਪਣੇ ਪਿਤਾ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਇਹ ਵੀ ਕਿਹਾ ਕਿ ਜੇ ਉਸਨੇ ਮੂੰਹ ਖੋਲ੍ਹਿਆ ਤਾਂ ਬੁਰੇ ਨਤੀਜੇ ਭੁਗਤਣੇ ਪੈਣਗੇ।
ਪੁਲਿਸ ਨੇ ਇਸ ਮਾਮਲੇ ਵਿੱਚ 33 ਫੁੱਟਾਂ ਰੋਡ ਜਮਾਲਪੁਰ ਦੇ ਵਾਸੀ ਮੁਲਜ਼ਮ ਅਰਵਿੰਦ ਸ਼ਰਮਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। । ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 64 ਬੀਐਨਐਸ ਅਤੇ ਧਾਰਾ 4 ਤੇ 6 ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨ ਵਿੱਚ ਲੜਕੀ ਦੀ ਮਾਂ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਤਿੰਨ ਬੱਚੇ ਆਪੋ-ਆਪਣੇ ਕੰਮਾਂ 'ਤੇ ਚਲੇ ਗਏ ਪਰ ਵਿਚਕਾਰ ਵਾਲੀ 16 ਸਾਲਾ ਧੀ ਘਰ ਵਿੱਚ ਮੌਜੂਦ ਸੀ। ਉਸਦਾ ਪਤੀ ਅਰਵਿੰਦ ਸ਼ਰਮਾ ਵੀ ਉਸ ਦਿਨ ਤਬੀਅਤ ਠੀਕ ਨਾ ਹੋਣ ਕਾਰਨ ਕੰਮ ’ਤੇ ਨਹੀਂ ਗਿਆ ਸੀ। ਸ਼ਾਮ ਵੇਲੇ ਔਰਤ ਜਦ ਘਰ ਪਰਤੀ ਤਾਂ ਧੀ ਦੀ ਗੱਲ ਸੁਣ ਕੇ ਉਸਦੇ ਹੋਸ਼ ਉੱਡ ਗਏ। ਨਾਬਾਲਗ ਬੱਚੀ ਨੇ ਮਾਂ ਨੂੰ ਦੱਸਿਆ ਕਿ ਉਹ ਆਪਣਾ ਕੰਮ ਕਰਕੇ ਕਮਰੇ ਵਿੱਚ ਆਰਾਮ ਕਰ ਰਹੀ ਸੀ। ਇਸ ਦੌਰਾਨ ਉਸਦੇ ਪਿਤਾ ਅਰਵਿੰਦ ਕੁਮਾਰ ਕਮਰੇ ਦੇ ਅੰਦਰ ਦਾਖਲ ਹੋ ਗਿਆ ਅਤੇ ਉਸ ਨਾਲ ਛੇੜਛਾੜ ਕਰਨ ਲੱਗ ਪਿਆ। ਮੁਲਜ਼ਮ ਨੇ ਲੜਕੀ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ-ਜਨਾਹ ਕੀਤਾ।
ਬਿਆਨ ਮੁਤਾਬਕ ਲੜਕੀ ਨੇ ਦੱਸਿਆ ਕਿ ਉਸਨੇ ਇਸ ਦਾ ਵਿਰੋਧ ਕੀਤਾ, ਪਰ ਮੁਲਜ਼ਮ ਨੇ ਉਸਨੂੰ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ’ਤੇ ਥਾਣਾ ਜਮਾਲਪੁਰ ਪੁਲਿਸ ਨੇ ਮੁਲਜ਼ਮ ਪਿਤਾ ਖ਼ਿਲਾਫ਼ ਪੋਕਸੋ ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਵੱਲੋਂ ਲੜਕੀ ਦੇ ਬਿਆਨ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮ ਦੀ ਤਲਾਸ਼ ਵਿੱਚ ਛਾਪਾਮਾਰੀ ਕਰ ਰਹੀ ਹੈ ਜਲਦੀ ਹੀ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ।