ਸੁਖਦੇਵ ਸਿੰਘ, ਲੁਧਿਆਣਾ

ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਅਤੇ ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ ਵੋਕੇਸਨਲ ਸਟੱਡੀਜ, ਸਿਵਲ ਲਾਈਨਜ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ ਪੁਰਬ ਨੂੰ ਸ਼ਰਧਾਂ ਨਾਲ ਮਨਾਇਆ ਗਿਆ। ਸਮਾਗਮ ਦੀ ਸੁਰੂਆਤ 'ਸ੍ਰੀ ਜਾਪ ਸਾਹਿਬ' ਅਤੇ 'ਸ੍ਰੀ ਚੌਪਈ ਸਾਹਿਬ' ਦੇ ਪਾਠ ਨਾਲ ਹੋਈ ਅਤੇ ਇਸ ਤੋਂ ਬਾਅਦ ਸ਼ਬਦ ਕੀਰਤਨ ਕੀਤਾ ਗਿਆ।

ਬੀਕਾਮ ਦੇ ਦੂਜੇ ਸਮੈਸਟਰ ਦੇ ਵਿਦਿਆਰਥੀ ਰਮਨਪ੍ਰਰੀਤ ਸਿੰਘ ਦੀ ਸੁਰੀਲੀ ਆਵਾਜ ਵਿਚ 'ਸਬਦ' ਦੀ ਲੜੀ ਨੇ ਵਾਤਾਵਰਣ ਨੁੰ ਮੰਤਰ ਮੁੰਗਧ ਕਰ ਦਿੱਤਾ। ਗੁਜਰਾਂਵਾਲਾ ਖਾਲਸਾ ਐਜੂਕੇਸਨਲ ਕੌਂਸਲ ਦੇ ਮੈਂਬਰਾਂ, ਸੰਸਥਾ ਦੇ ਮੁੱਖੀ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸਮਾਜ ਦੀ ਖੁਸਹਾਲੀ ਲਈ ਅਰਦਾਸ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ: ਹਰਪ੍ਰਰੀਤ ਸਿੰਘ ਨੇ ਕਿਹਾ “ਗੁਰੂ ਗੋਬਿੰਦ ਸਿੰਘ ਜੀ, ਜਿਨਾਂ ਨੂੰ ਸਰਬੰਸਦਾਨੀ, ਬਾਦਸਾਹ ਦਰਵੇਸ, ਸਾਹ-ਏ- ਸ਼ਹਨਸ਼ਾਹ ਕਿਹਾ ਜਾਂਦਾ ਹੈ, ਉਨ੍ਹਾਂ ਮਨੁੱਖਤਾ ਦੀ ਰੱਖਿਆ ਲਈ ਆਪਣੇ ਸਾਰੇ ਪਰਿਵਾਰਕ ਮੈਂਬਰਾਂ - ਮਾਪਿਆਂ ਅਤੇ ਬੱਚਿਆਂ ਦੀ ਕੁਰਬਾਨੀ ਦੇ ਦਿੱਤੀ” ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਸਫਲ ਅਤੇ ਸੰਪੂਰਨ ਜੀਵਨ ਜਿਉਣ ਲਈ ਖਾਲਸੇ ਦੇ ਅਰਥਾਂ ਨੂੰ ਡੂੰਘਾਈ ਨਾਲ ਸਮਝਣ ਲਈ ਪ੍ਰਰੇਰਿਆ। ਕਾਲਜ ਦੇ ਡਾਇਰੈਕਟਰ ਪ੍ਰਰੋ: ਮਨਜੀਤ ਸਿੰਘ ਛਾਬੜਾ ਨੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਮਹਾਨ ਪ੍ਰਰਾਪਤੀਆਂ ਨੂੰ ਸਾਂਝਾ ਕਰਦਿਆਂ ਵਿਦਿਆਰਥੀਆਂ ਨੂੰ ਇਮਾਨਦਾਰੀ, ਪਿਆਰ ਅਤੇ ਸੁਹਿਰਦਤਾ ਦੇ ਮਾਰਗ 'ਤੇ ਚੱਲਣ ਲਈ ਪ੍ਰਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਰਵਾਇਤਾਂ ਨੂੰ ਕਿਰਪਾ ਅਤੇ ਮਾਣ ਨਾਲ ਅੱਗੇ ਤੋਰਨ। ਕੌਂਸਲ ਦੇ ਪ੍ਰਧਾਨ ਡਾ. ਐੱਸਪੀ ਸਿੰਘ ਤੇ ਹੋਰ ਪਤਵੰਤੇ ਮੈਂਬਰਾਂ ਨੇ ਵੀ ਇਸ ਸਮਾਗਮ ਵਿੱਚ ਆਪਣੀ ਹਾਜਰੀ ਭਰੀ।