ਵਿਦਿਆਰਥੀਆਂ ਨੂੰ ਰਾਹਤ! ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ, ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ
ਇਸ ਤੋਂ ਬਾਅਦ 14 ਜਨਵਰੀ 2026 ਤੋਂ ਪੰਜਾਬ ਭਰ ਦੇ ਸਮੂਹ ਸਕੂਲ ਖੁੱਲ੍ਹ ਚੁੱਕੇ ਹਨ ਪਰ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਠੰਢ ਕਾਰਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹੀ। ਹੁਣ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਸੁਰੱਖਿਆ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
Publish Date: Thu, 15 Jan 2026 01:54 PM (IST)
Updated Date: Thu, 15 Jan 2026 02:45 PM (IST)
ਰਵੀ, ਪੰਜਾਬੀ ਜਾਗਰਣ, ਲੁਧਿਆਣਾ: ਪੰਜਾਬ ਭਰ ਵਿੱਚ ਪੈ ਰਹੀ ਲਗਾਤਾਰ ਕੜਾਕੇਦਾਰ ਠੰਢ ਕਾਰਨ ਅਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 24 ਦਸੰਬਰ 2025 ਤੋਂ ਲੈ ਕੇ 13 ਜਨਵਰੀ 2026 ਤੱਕ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ 14 ਜਨਵਰੀ 2026 ਤੋਂ ਪੰਜਾਬ ਭਰ ਦੇ ਸਮੂਹ ਸਕੂਲ ਖੁੱਲ੍ਹ ਚੁੱਕੇ ਹਨ ਪਰ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਠੰਢ ਕਾਰਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹੀ।
ਹੁਣ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਸੁਰੱਖਿਆ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਪੰਜਾਬ ਸਰਕਾਰ ਹੁਕਮਾਂ ਮੁਤਾਬਿਕ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਲੱਗਣਗੇ।
ਇਸ ਦੇ ਨਾਲ ਹੀ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਲੱਗਣਗੇ।