ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ’ਚ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ’ਚ ਧਾਰਮਿਕ ਸਮਾਗਮ ਕਰਵਾਇਆ
Publish Date: Sun, 01 Mar 2026 06:38 PM (IST)
Updated Date: Sun, 01 Mar 2026 06:40 PM (IST)
ਹੋਲਾ ਮਹੱਲਾ ਸਾਨੂੰ ਚੜਦੀ ਕਲਾ, ਬਹਾਦਰੀ ਸੇਵਾ ਸਿਮਰਨ ਦਾ ਦਿੰਦਾ ਸੰਦੇਸ਼ : ਬਾਬਾ ਸੁਖਵਿੰਦਰ ਸਿੰਘ ਆਲੋਵਾਲ ਰਾਣਾ ਮੱਲ ਤੇਜ਼ੀ, ਪੰਜਾਬੀ ਜਾਗਰਣ ਲੁਧਿਆਣਾ ਸਥਾਨਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਵਿਖੇ ਹੋਲੇ ਮਹੱਲੇ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਗੁਰੂ ਘਰ ਚ ਦੂਰ ਦੁਰਾਡੇ ਤੋਂ ਪਹੁੰਚੀਆ ਸੰਗਤਾਂ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਦੇਣ ਉਪਰੰਤ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਸਾਨੂੰ ਚੜ੍ਹਦੀਕਲਾ, ਬਹਾਦਰੀ ਅਤੇ ਸੇਵਾ-ਸਿਮਰਨ ਦਾ ਸੰਦੇਸ਼ ਦਿੰਦਾ ਹੈ। ਸਮਾਗਮ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਅੰਤ ਵਿਚ ਗੁਰੂ ਕਾ ਅਤੁੱਟ ਲੰਗਰ ਸ਼ਰਧਾ ਨਾਲ ਵਰਤਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ।